ਜੇਲ੍ਹਾਂ ‘ਚੋਂ ਕਰਾਈਮ ਚੱਲਦਾ ਰਿਹਾ ਹੈ, ਪਰ ਪਹਿਲਾਂ ਸਰਕਾਰਾਂ ਨੇ ਬਣਦੀ ਕਾਰਵਾਈ ਨਹੀਂ ਕੀਤੀ, ਹੁਣ ਅਜਿਹਾ ਨਹੀਂ ਚੱਲੇਗਾ ਤੇ ਨਾ ਹੀ ਜੇਲ੍ਹਾਂ ਚੋਂ ਫੋਨ ਆਉਣਗੇ। ਇਨ੍ਹਾਂ ਵਿਚਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਅਚਨਚੇਤ ਦੌਰੇ ਦੌਰਾਨ ਕੀਤਾ।
ਜੇਲ੍ਹ ਮੰਤਰੀ ਬੈਂਸ ਨੇ ਕਿਹਾ ਕਿ ਜੇਲ੍ਹ ਵਿਚ ਚਲਦੇ ਫੋਨ ਤਿੰਨ ਮਹੀਨੇ ਦੇ ਅੰਦਰ ਅੰਦਰ ਬੰਦ ਹੋਣਗੇ। ਇਸ ਲਈ ਨਵੀਂ ਤਕਨੀਕ ਦਾ ਸਹਾਰਾ ਲਿਆ ਜਾਵੇਗਾ ਜਿਸ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੇਲ੍ਹ ਮੰਤਰੀ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਪਤਾ ਲੱਗਿਆ ਹੈ ਕਿ ਜੇਲ੍ਹ ਅਫ਼ਸਰਾਂ ਦੀਆਂ ਵੀ ਕਈ ਸਮੱਸਿਆਵਾਂ ਹਨ ਜਿਨ੍ਹਾਂ ਦੀ ਪਹਿਲਾਂ ਕਿਧਰੇ ਸੁਣਵਾਈ ਨਹੀਂ ਹੋਈ ਅਤੇ ਹੁਣ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਹੁਣ ਜੇਲਾਂ ‘ਚੋਂ ਹੁਣ ਫੋਨ ਨਹੀਂ ਬਲਕਿ ਸਕੂਨ ਆਵੇਗਾ।ਇਸ ਦੇ ਨਾਲ ਹੀ ਇਹ ਵੀ ਕਿਹਾ ਕਿ
ਨਵੀਆਂ ਤਕਨੀਕਾਂ ਨਾਲ ਪੰਜਾਬ ਦੀਆਂ ਜੇਲਾਂ ‘ਚ ਫੋਨ ਕਲਚਰ ਬੰਦ ਹੋਵੇਗਾ। ਪੰਜਾਬ ਦੀਆਂ ਜੇਲਾਂ ਨੂੰ ਹਰ ਪੱਖੋਂ ਸੁਰੱਖਿਅਤ ਕਰਨਾ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ। ਕਿਸੇ ਵੀ ਕੈਦੀ ਨੂੰ ਕੋਈ ਵੀ.ਆਈ.ਪੀ. ਟਰੀਟਮੈਂਟ ਨਹੀਂ ਮਿਲੇਗਾ, ਦੋਸ਼ੀ ਪਾਏ ਅਧਿਕਾਰੀ ਬਖ਼ਸ਼ੇ ਨਹੀਂ ਜਾਣਗੇ।
ਨਵੀਂ ਸਰਕਾਰ ਨਵਾਂ ਅਤੇ ਸੁਰੱਖਿਅਤ ਪੰਜਾਬ ਸਿਰਜੇਗੀ। ਇਕ ਸਵਾਲ ਦੇ ਜਵਾਬ ਵਿੱਚ ਜੇਲ੍ਹ ਮੰਤਰੀ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਕੋਈ ਵੀ ਜੇਲ੍ਹ ਕਰਮਚਾਰੀ ਜਾਂ ਅਧਿਕਾਰੀ ਦੋਸ਼ੀ ਪਾਇਆ ਜਾਵੇਗਾ ਤਾਂ ਸਖਤ ਕਾਰਵਾਈ ਹੋਵੇਗੀ।
ਮੰਤਰੀ ਨੇ ਦੱਸਿਆ ਕਿ ਮਜੀਠੀਆ ਨੂੰ ਵੀਆਈਪੀ ਟਰੀਟਮੈਂਟ ਦੇਣ ਦੀਆਂ ਸ਼ਿਕਾਇਤਾਂ ਮਿਲੀਆਂ ਸੀ ਅਤੇ ਇੱਥੇ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਕ ਸਵਾਲ ਦੇ ਜਵਾਬ ਵਿੱਚ ਮੰਤਰੀ ਬੈਂਸ ਨੇ ਕਿਹਾ ਕਿ ਜੇਲ੍ਹ ਅੰਦਰ ਬਹੁਗਿਣਤੀ ਬੰਦੀ ਨਸ਼ੇੜੀ ਹਨ, ਇਸ ਲਈ ਸਾਡੀ ਸਰਕਾਰ ਦਾ ਪਹਿਲਾ ਕਦਮ ਇਨ੍ਹਾਂ ਬੰਦੀਆਂ ਨੂੰ ਨਸ਼ੇ ਤੋਂ ਮੁਕਤ ਕਰਵਾਉਣਾ ਹੈ।
ਇਸ ਲਈ ਨਸ਼ਾ ਛਡਵਾਉਣ ਲਈ ਕੌਂਸਲਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਕੌਂਸਲਿੰਗ ਰਾਹੀਂ ਇਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਮਿਲ ਸਕੇ।