ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਲਾਗੂੁ ਕਰਨ ਲਈ ਅੱਜ ਸੂਬੇ ਦੇ SSPs ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ CM ਭਗਵੰਤ ਮਾਨ ਵਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿਚ ਮੁੱਖ ਮੰਤਰੀ ਨੇ ਫੈਸਲਾ ਲੈਂਦਿਆਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ। ਟਾਸਕ ਫੋਰਸ SSPs ਤੇ ਕਮਿਸ਼ਨਰਾਂ ਨਾਲ ਵੀ ਤਾਲਮੇਲ ਕਰੇਗੀ।
ਇਹ ਮੀਟਿੰਗ ਪੰਜਾਬ ਭਵਨ ਵਿਚ ਹੋਈ। ਐਸਐਸਪੀਜ਼ ,ਡੀਜੀਪੀ ਪੰਜਾਬ ਤੋਂ ਇਲਾਵਾ ਪੁਲਿਸ ਦੇ ਉਚ ਅਧਿਕਾਰੀ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਵਿਚ ਕਈ ਥਾਈਂ ਗੋਲੀਆਂ ਚੱਲੀਆਂ। ਜਿਸ ਨਾਲ ਪੰਜਾਬ ਵਿਚ ਕਾਨੂੰਨ ਵਿਵਸਥਾ ’ਤੇ ਸਵਾਲ ਖੜੇ ਹੋ ਰਹੇ ਹਨ। ਜਿਥੇ ਵਿਰੋਧੀ ਇਸ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧ ਰਹੇ ਹਨ ਉਥੇ ਆਮ ਜਨਤਾ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।