ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਜਿਨ੍ਹਾਂ ਬੱਸਾਂ ਤੇ ਗੱਡੀਆਂ ਦੇ ਪਰਮਿਟ ਨਹੀਂ ਸਨ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਗਈ। ਉੱਥੇ ਹੀ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਚਾਹੇ ਉਹ ਕੋਈ ਵੀ ਹੋਵੇ ਬੱਸਾਂ ਦਾ ਟੈਕਸ ਨਾ ਦਿਤਾ ਗਿਆ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।
ਉੱਥੇ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਦਾ ਰੈਵਿਨਿਊ ਇਕੱਠਾ ਕਰਨਾ ਹੈ ਤਾਂ ਸਾਨੂੰ ਇਸੇ ਤਰਾਂ ਦੇ ਸਖ਼ਤ ਕਦਮ ਚੁੱਕਣੇ ਪੈਣਗੇ ।
ਅੰਮ੍ਰਿਤਸਰ ਵਿੱਚ ਅੱਜ ਅਚਾਨਕ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਸਿਟੀ ਸੈਂਟਰ ਲਾਗੇ ਖੜ੍ਹੀਆਂ ਬੱਸਾਂ ਉੱਪਰ ਵੀ ਕਾਰਵਾਈ ਕੀਤੀ ਗਈ ।
ਲਾਲਜੀਤ ਭੁੱਲਰ ਵੱਲੋਂ ਕਿਹਾ ਗਿਆ ਕਿ ਜੇਕਰ ਪੰਜਾਬ ਦੇ ਵਿੱਚ ਬੱਸਾਂ ਚਲਾਉਣੀਆਂ ਹਨ ਤਾਂ ਸਾਨੂੰ ਟੈਕਸ ਇਕੱਠਾ ਕਰਨਾ ਪਵੇਗਾ ਅਤੇ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਟੈਕਸ ਨਾ ਦਿੱਤਾ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ
ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਹ ਅੰਮ੍ਰਿਤਸਰ ਵਿੱਚ ਪਹੁੰਚੇ ਤਾਂ ਉਨ੍ਹਾਂ ਵੱਲੋਂ ਜਦੋਂ ਸਿਟੀ ਸੈਂਟਰ ਲਾਗੇ ਛਾਪੇਮਾਰੀ ਕੀਤੀ ਗਈ। ਇਕ ਪੁਲਿਸ ਕਰਮਚਾਰੀ ਉੱਤੇ ਰਿਸ਼ਵਤ ਲੈਣ ਦੇ ਇਲਜ਼ਾਮ ਲਗਾਏ ਗਏ ।
ਉਨ੍ਹਾਂ ਕਿਹਾ ਕਿ ਇਸ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ, ਜੇਕਰ ਦੋਸ਼ੀ ਪਾਇਆ ਗਿਆ ਤਾਂ ਇਸ ਦੀ ਪ੍ਰਾਪਰਟੀ ਕੁਰਕ ਕਰਕੇ ਖ਼ਜ਼ਾਨੇ ਵਿੱਚ ਪਾਈ ਜਾ ਸਕਦੀ ਹੈ।
ਲਾਲਜੀਤ ਸਿੰਘ ਵੱਲੋਂ ਲਗਾਤਾਰ ਹੀ ਪੰਜਾਬ ਦੇ ਵੱਖ ਵੱਖ ਜਗ੍ਹਾ ਦੇ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਛਾਪੇਮਾਰੀ ਨਿਰੰਤਰ ਜਾਰੀ ਰਹੇਗੀ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਦੇਰ ਰਾਤ ਇਸੇ ਕਰਕੇ ਛਾਪੇਮਾਰੀ ਕਰ ਰਹੇ ਹਾਂ ਤਾਂ ਜੋ ਕਿ ਲੋਕਾਂ ਨੂੰ ਇੱਕ ਮੈਸੇਜ ਦਿੱਤਾ ਜਾ ਸਕੇ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਹੱਕ ਦੇ ਵਾਸਤੇ ਉਤਰੀ ਹੋਈ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਹੱਕ ਲਈ ਆਵਾਜ਼ ਚੁੱਕੇਗੀ ।