ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਐਕਟਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਨਵੀਂ ਟੀਮ ਪਾਰਟੀ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਟੀਮ ਅੰਦਰ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਜਰਾਤ ਤੇ ਹਿਮਾਚਲ ਦੇ ਦੌਰੇ ਛੱਡ ਕੇ ਪੰਜਾਬ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ‘ਚ ਆਏ ਦਿਨ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ।









