ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਏਗੀ। ਇਹ ਜਾਣਕਾਰੀ ਆਪ ਦੇ ਬੁਲਾਰੇ ਨੀਲ ਗਰਗ ਨੇ ਟਵੀਟ ਕਰਕੇ ਦਿੱਤੀ।
ਆਪ ਆਗੂ ਨੀਲ ਗਰਗ ਨੇ ਇਕ ਟਵੀਟ ਵਿਚ ਆਮ ਆਦਮੀ ਪਾਰਟੀ ਦੇ ਇਕ ਮਹੀਨੇ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿਚ ਜੁਲਾਈ ਤੋਂ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ।
‘ਆਪ’ ਸਰਕਾਰ ਨੇ ਅੱਜ 16 ਅਪਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ ਅਤੇ ਇਸ ਮੌਕੇ ਮੁੱਖ ਮੰਤਰੀ ‘ਆਪ’ ਦਾ ਪਹਿਲਾ ਵਾਅਦਾ ਪੂਰਾ ਕਰਨ ਦਾ ਐਲਾਨ ਕਰਨਗੇ।
ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਚਰਚਾ ਹੈ ਕਿ ਅੱਜ ਮਾਨ ਮੁਫਤ ਬਿਜਲੀ ਦਾ ਐਲਾਨ ਕਰਨਗੇ। ਸੂਤਰਾਂ ਅਨੁਸਾਰ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ‘ਤਿੰਨ ਨੁਕਾਤੀ ਫ਼ਾਰਮੂਲਾ’ ਤਿਆਰ ਕਰ ਲਿਆ ਹੈ ਜਿਸ ਦਾ ਰਸਮੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।
Big Breaking-1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ @ArvindKejriwal @ANI @TV9Bharatvarsh @AAPPunjab @ZeePunjabHH @News18Punjab pic.twitter.com/0Xp6OyrWr3
— Neel Garg (@GargNeel) April 16, 2022