ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਸ਼ਵ ਬੈਂਕ ਅਤੇ ਅੰਤਰ-ਰਾਸ਼ਟਰੀ ਮੁਦਰਾ ਕੋਸ਼ (ਆਈ.ਐੱਮ.ਐੱਫ.) ਦੀ ਸਾਲਾਨਾ ਬੈਠਕਾਂ ਵਿਚ ਹਿੱਸਾ ਲੈਣ ਲਈ ਅਮਰੀਕਾ ਪਹੁੰਚੇ ਹੋਏ ਹਨ। ਇੱਥੇ ਸੀਤਾਰਮਣ ਨੇ ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਨੇ ਅਮਰੀਕਾ ਵਿੱਚ ਤਰਨਜੀਤ ਸਿੰਘ ਸੰਧੂ ਦੁਆਰਾ ਆਯੋਜਿਤ ਰਾਤ ਦੇ ਖਾਣੇ ਦੌਰਾਨ ਕਈ ਅਮਰੀਕੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਜਿਹਨਾਂ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਇਸ ਤੋਂ ਇਲਾਵਾ ਸੀਤਾਰਮਨ ਨੇ ਪ੍ਰਮੁੱਖ ਅਮਰੀਕੀ ਯੂਨੀਵਰਸਿਟੀਆਂ ਦੀ ਲੀਡਰਸ਼ਿਪ ਨਾਲ ਗੱਲਬਾਤ ਕੀਤੀ।