ਬੱਗਾ ਦਾ ਉਲਝਿਆ ਕੇਸ, ਪੰਜਾਬ ਸਰਕਾਰ ਨੇ ਹਾਈਕੋਰਟ ਦਾ ਕੀਤਾ ਰੁਖ਼

0
115

ਪੰਜਾਬ ਪੁਲਿਸ ਵਲੋਂ ਅੱਜ ਦਿੱਲੀ ਦੇ ਭਾਜਪਾ ਆਗੂ ਤਜਿੰਦਰ ਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਬੱਗਾ ਨੂੰ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਹੁਣ ਇਸ ਮਾਮਲੇ ‘ਚ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਦਿੱਲੀ ਪੁਲਿਸ ਪਿੱਪਲੀ ਥਾਣੇ ਤੋਂ ਬੱਗਾ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਪੰਜਾਬ ਪੁਲਿਸ ਨੂੰ ਰੋਕੇ ਜਾਣ ਲਈ ਪਟੀਸ਼ਨ ਪਾਈ ਹੈ। ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ।

ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਦੇ ਵਕੀਲ ਨੇ ਕੋਰਟ ਤੋਂ ਸਮਾਂ ਮੰਗਿਆ ਹੈ। ਜਿਸਦਾ ਪੰਜਾਬ ਸਰਕਾਰ ਦੇ ਵਕੀਲਾਂ ਨੇ ਵਿਰੋਧ ਕੀਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 4 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ।

LEAVE A REPLY

Please enter your comment!
Please enter your name here