ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਸ਼ਨੀਵਾਰ ਨੂੰ ਉਸ ਥਾਂ ਪਹੁੰਚੇ ਜਿੱਥੇ ਨਵੀਂ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਨੂੰ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਸੀ। ਮੀਡੀਆ ਨਾਲ ਗੱਲ ਕਰਦੇ ਹੋਏ ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਹਨ।
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀ ਟੀਮ ਇਸ ਸਮੇਂ ਸਥਾਨ ‘ਤੇ ਖੋਜ ਅਤੇ ਬਚਾਅ ਮੁਹਿੰਮ ਚਲਾ ਰਹੀ ਹੈ, ਜਿਸ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ । ਦਿੱਲੀ ਫਾਇਰ ਸਰਵਿਸਿਜ਼ ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਬਚਾਅ ਕਾਰਜ ਅਜੇ ਵੀ ਜਾਰੀ ਹਨ, ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।