ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਟਾਊਨਸਵਿਲੇ ‘ਚ ਇਕ ਕਾਰ ਹਾਦਸੇ ‘ਚ ਸਾਇਮੰਡਸ ਦੀ ਮੌਤ ਹੋ ਗਈ।
ਸਥਾਨਕ ਪੁਲਿਸ ਮੁਤਾਬਕ ਸ਼ੁਰੂਆਤੀ ਜਾਣਕਾਰੀ ਤੋਂ ਸੰਕੇਤ ਮਿਲਦਾ ਹੈ ਕਿ ਰਾਤ 11 ਵਜੇ ਤੋਂ ਬਾਅਦ ਐਲਿਸ ਰਿਵਸ ਬ੍ਰਿਜ ਨੇੜੇ ਹਰਵੇ ਰੇਂਜ ਰੋਡ ‘ਤੇ ਸਾਈਮੰਡਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਹੋ ਗਿਆ। ਪੁਲਿਸ ਮੁਤਾਬਕ ਸਾਇਮੰਡਜ਼ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।