ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ, ਕਣਕ ‘ਤੇ ਬੋਨਸ ਲਈ ਅਮਿਤ ਸ਼ਾਹ ਨੂੰ ਮਿਲਣਗੇ CM ਮਾਨ

0
147

ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੰਗਾਂ ‘ਤੇ ਸਹਿਮਤੀ ਹੋ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣ ਲਈ ਪਹੁੰਚੇ। ਉਨ੍ਹਾਂ ਨੇ ਮੀਟਿੰਗ ‘ਚ ਕਿਸਾਨਾਂ ਨਾਲ ਬਣੀ ਸਹਿਮਤੀ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਹੁਣ ਕਿਸਾਨਾਂ ਨੂੰ ਧਰਨਿਆਂ ਦੀ ਲੋੜ ਨਹੀਂ ਪਵੇਗੀ ਤੇ ਨਾਲ ਹੀ ਇਹ ਵੀ ਕਿਹਾ ਕਿ ਮੁੱਖ ਮੰਤਰੀ ਖੁਦ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਸੁਣਨਗੇ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਧਰਨਾ ਮੁਲਤਵੀ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ। ਕਣਕ ਉਤੇ ਬੋਨਸ ਵਾਲੀ ਮੰਗ ‘ਤੇ ਸਹਿਮਤੀ ਨਹੀਂ ਬਣੀ ਹੈ।

ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਈ ਸੀ।

ਮੁੱਖ ਮੰਤਰੀ ਨੇ ਕਿਸਾਨ ਨੇਤਾਵਾ ਨੂੰ ਮੀਟਿੰਗ ਲਈ ਸੱਦਿਆ ਸੀ। ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਦੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਤੋਂ ਬਾਅਦ ਕਈ ਮੰਗਾਂ ਉਤੇ ਸਹਿਮਤੀ ਬਣ ਗਈ ਹੈ।

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨੇ ਦੀਆਂ ਤਰੀਕਾਂ ਨੂੰ ਲੈ ਕੇ ਸੀ, ਜਿਸ ਉਤੇ ਸਹਿਮਤੀ ਬਣ ਗਈ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਇਹ ਜਾਣਕਾਰੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੀ ਗਈ ਹੈ। ਕਣਕ ਉਤੇ ਬੋਨਸ ਵਾਲੀ ਮੰਗ ਨੂੰ ਲੈ ਕੇ ਮੀਟਿੰਗ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here