ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੋਹਾਲੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ।
ਦੱਸ ਦਈਏ ਕਿ ਪੁਲਿਸ ਨੇ ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ ਕੀਤੇ ਡਾ. ਵਿਜੇ ਸਿੰਗਲਾ ਅਤੇ ਪ੍ਰਦੀਪ ਸਿੰਗਲਾ ਨੂੰ 3 ਦਿਨਾਂ ਦੇ ਰਿਮਾਂਡ ਉਪਰੰਤ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ। ਪੁਲਿਸ ਵੱਲੋਂ ਮੋਹਾਲੀ ਅਦਾਲਤ ਕੋਲੋਂ ਸਿੰਗਲਾ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰੰਤੂ ਅਦਾਲਤ ਨੇ ਇਸਤੋਂ ਇਨਕਾਰ ਕਰਦੇ ਹੋਏ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਅਦਾਲਤ ਨੇ ਡਾ.ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਸਿੰਗਲਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਨੂੰ ਹੋਵੇਗੀ।
ਦੱਸ ਦੇਈਏ ਕਿ ਸਿਹਤ ਮੰਤਰੀ ਡਾ. ਵਿਜੇ ਸਿੰਗਲਾ 1 ਫ਼ੀਸਦੀ ਕਮਿਸ਼ਨ (ਰਿਸ਼ਵਤ) ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਨੇ ਰਿਸ਼ਵਤ ਦੀ ਗੱਲ ਖੁਦ ਕਬੂਲ ਕੀਤੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕੀਤਾ ਸੀ।