ਡੀਜੀਸੀਏ ਨੇ ਇੰਡੀਗੋ ਏਅਰਲਾਈਨਜ਼ ਨੂੰ ਜੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਇੰਡੀਗੋ ‘ਤੇ ਦਿਵਿਆਂਗ ਬੱਚੇ ਨੂੰ ਫਲਾਈਟ ‘ਚ ਸਵਾਰ ਹੋਣ ਦੀ ਇਜਾਜ਼ਤ ਨਾ ਦੇਣ ‘ਤੇ 5 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ 8 ਮਈ ਨੂੰ ਇੰਡੀਗੋ ਨੇ ਰਾਂਚੀ ਤੋਂ ਹੈਦਰਾਬਾਦ ਜਾ ਰਹੀ ਫਲਾਈਟ ਤੋਂ ਇਕ ਦਿਵਿਆਂਗ ਬੱਚੇ ਨੂੰ ਉਤਾਰ ਦਿੱਤਾ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਏਅਰਲਾਈਨਜ਼ ਨੇ ਦੱਸਿਆ ਕਿ ਬੱਚਾ ਫਲਾਈਟ ‘ਚ ਸਵਾਰ ਹੋਣ ਤੋਂ ਡਰਦਾ ਸੀ, ਉਸ ਦੀ ਸਥਿਤੀ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਏਅਰਲਾਈਨਜ਼ ਨੇ ਇਹ ਫੈਸਲਾ ਲਿਆ।