ਅਮਰੀਕਾ ‘ਚ ਚਰਚ ਨੇੜੇ ਹੋਈ ਗੋਲੀਬਾਰੀ, ਹਮਲਾਵਰ ਸਮੇਤ 3 ਦੀ ਹੋਈ ਮੌਤ

0
1348
Firing near a church in the USA kills 3

ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਟੈਕਸਾਸ ਵਿੱਚ ਹੋਏ ਕਤਲੇਆਮ ਤੋਂ ਬਾਅਦ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਅਮਰੀਕਾ ਦੇ ਆਇਓਵਾ (Iowa) ਵਿੱਚ ਇੱਕ ਚਰਚ ਦੇ ਬਾਹਰ ਇੱਕ ਵਿਅਕਤੀ ਨੇ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਬਾਅਦ ਵਿੱਚ ਪੁਲਿਸ ਨੇ ਗੋਲੀ ਚਲਾਉਣ ਵਾਲੇ ਹਮਲਾਵਰ ਨੂੰ ਵੀ ਮਾਰ ਦਿੱਤਾ। ਅਜਿਹੀਆਂ ਘਟਨਾਵਾਂ ਤੋਂ ਬਾਅਦ ਅਮਰੀਕਾ ਦੇ ਸਾਰੇ ਸ਼ਹਿਰਾਂ ‘ਚ ਪੁਲਿਸ ਅਲਰਟ ‘ਤੇ ਹੈ।

  Firing near a church in the USA kills 3ਜਾਣਕਾਰੀ ਮੁਤਾਬਕ ਅਮਰੀਕਾ ਦੇ ਆਇਓਵਾ ‘ਚ ਇਕ ਵਿਅਕਤੀ ਚਰਚ ਦੇ ਬਾਹਰ ਪਹੁੰਚਿਆ ਅਤੇ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਦੋ ਲੋਕਾਂ ਨੂੰ ਲੱਗੀ ਗੋਲੀ ਹੈ, ਜਿਸ ‘ਚ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਜ਼ਖਮੀਆਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਮਲਾਵਰ ਨੂੰ ਮਾਰ ਮੁਕਾਇਆ। ਪੁਲਿਸ ਨੇ ਹਮਲਾਵਰ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ, ਪਰ ਉਸ ਨੇ ਹਥਿਆਰ ਨਹੀਂ ਛੱਡੇ। ਜਿਸ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ।

ਅਮਰੀਕਾ ‘ਚ ਵੱਡੇ ਪੱਧਰ ‘ਤੇ ਗੋਲੀਬਾਰੀ ਲਈ ਖਤਰਨਾਕ ਹਥਿਆਰਾਂ ਦੀ ਵਰਤੋਂ ਲਗਾਤਾਰ ਹੋ ਰਹੀ ਹੈ। ਟੈਕਸਾਸ ‘ਚ 18 ਸਕੂਲੀ ਬੱਚਿਆਂ ਸਮੇਤ 21 ਲੋਕਾਂ ਦੇ ਕਤਲ ਤੋਂ ਬਾਅਦ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰਦੀਆਂ ਨਜ਼ਰ ਆ ਰਹੀਆਂ ਹਨ। ਇੱਕ ਦਿਨ ਪਹਿਲਾਂ ਅਮਰੀਕਾ ਦੇ ਓਕਲਾਹੋਮਾ ਵਿੱਚ ਵੀ ਅਜਿਹੀ ਹੀ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿੱਥੇ ਸੇਂਟ ਫਰਾਂਸਿਸ ਹਸਪਤਾਲ ਕੈਂਪਸ ਦੇ ਬਾਹਰ ਇੱਕ ਹਮਲਾਵਰ ਨੇ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਉੱਥੇ ਵੀ ਹਮਲਾਵਰ ਨੂੰ ਪੁਲਿਸ ਨੇ ਮਾਰ ਦਿੱਤਾ ਸੀ।

LEAVE A REPLY

Please enter your comment!
Please enter your name here