ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਮੂਸੇਵਾਲਾ ਦੇ ਪਿਤਾ ਮੁਲਾਕਾਤ ਕਰਨ ਸਮੇਂ ਬਹੁਤ ਹੀ ਭਾਵੁਕ ਹੋ ਗਏ ਸਨ। ਉਨ੍ਹਾਂ ਨੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਤੇ ਇਨਸਾਫ ਕਰਨ ਦੀ ਮੰਗ ਕੀਤੀ।