ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਗਏ ਹਨ। ਉਹ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨਗੇ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ।
ਇਸ ਤੋਂ ਪਹਿਲਾਂ ਚੰਡੀਗੜ੍ਹ ਹਵਾਈ ਅੱਡੇ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਕਿਹਾ ਸੀ ਕਾਂਗਰਸ ਨੇਤਾ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਹੋ ਜਾਣ ਦੀ ਘਟਨਾ ਤੋਂ ਦੁਖੀ ਹਾਂ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ
ਮਸ਼ਹੂਰ ਪੰਜਾਬੀ ਗਾਇਕ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਬੀਤੇ ਦਿਨੀ ਇਸ ਦਿਨ ਨੂੰ ਲੈ ਕੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ। ਜਿਸ ਵਿੱਚ ਕਿਹਾ ਗਿਆ ਹੈ ਕਿ ਭੋਗ ‘ਤੇ ਆਉਣ ਵਾਲੇ ਨੌਜਵਾਨ ਪੱਗਾਂ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ। ਇਹ ਅਪੀਲ ਸਰਦਾਰੀਆਂ ਟਰੱਸਟ ਵੱਲੋਂ ਕੀਤੀ ਗਈ ।