ਮਾਨਸਾ ਬਾਰ ਐਸੋਸੀਏਸ਼ਨ ਵਲੋਂ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਾਨਸਾ ਦਾ ਕੋਈ ਵੀ ਵਕੀਲ ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ-ਹਰਿਆਣਾ ਦੇ ਵਕੀਲਾਂ ਨੂੰ ਵੀ ਇਹੀ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਹੈ। ਕੱਲ੍ਹ ਭੋਗ ਵਾਲੇ ਦਿਨ ਸਾਰੇ ਵਕੀਲ ਕੰਮ ਬੰਦ ਰੱਖਣਗੇ।
ਇਸਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਦੇ ਉੱਘੇ ਗਾਇਕ ਜੋ ਕਾਂਗਰਸ ਦੇ ਮਾਨਸਾ ਤੋਂ ਉਮੀਦਵਾਰ ਸਨ, ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸਿੱਧੂ ਮੂਸੇ ਵਾਲਾ ਦਾ 29 ਮਈ ਨੁੰ ਜਵਾਹਰ ਕੇ ਪਿੰਡ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਹ ਘਟਨਾ ਪੰਜਾਬ ਸਰਕਾਰ ਵੱਲੋਂ ਉਹਨਾਂ ਤੋਂ ਸੁਰੱਖਿਆ ਵਾਪਸ ਲੈਣ ਤੋਂ ਅਗਲੇ ਦਿਨ ਵਾਪਰੀ ਸੀ।