National Herald case: ਸੋਨੀਆ ਗਾਂਧੀ ਅੱਜ ED ਸਾਹਮਣੇ ਨਹੀਂ ਹੋਣਗੇ ਪੇਸ਼, ਜਾਣੋ ਵਜ੍ਹਾ

0
126
Sonia Gandhi will not appear before the ED today

ਨੈਸ਼ਨਲ ਹੈਰਾਲਡ/ਐਸੋਸੀਏਟਿਡ ਜਰਨਲਜ਼ ਲਿਮਟਿਡ ਮਾਮਲੇ ‘ਚ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੂਤਰਾਂ ਅਨੁਸਾਰ ਕੋਰੋਨਾ ਵਾਇਰਸ ਕਾਰਨ ਈਡੀ ਨੂੰ ਹੋਰ ਤਰੀਕ ਦੇਣ ਦੀ ਬੇਨਤੀ ਕੀਤੀ ਗਈ ਹੈ।

ਦੱਸ ਦਈਏ ਕਿ 1 ਜੂਨ ਨੂੰ ਕਾਂਗਰਸ ਦੇ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ ‘ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਇਆ ਅਤੇ ਦੱਸਿਆ ਕਿ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ। ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਕਾਂਗਰਸ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਸੀ ਕਿ ਦੋਵੇਂ ਨੇਤਾ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।

ਹਾਲਾਂਕਿ 3 ਜੂਨ ਨੂੰ ਸੋਨੀਆ ਗਾਂਧੀ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਖਬਰ ਆਈ ਸੀ।ਸੂਤਰਾਂ ਮੁਤਾਬਕ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਆਈ ਹੈ।

ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ 2 ਜੂਨ ਨੂੰ ਸੰਮਨ ਮਿਿਲਆ ਸੀ ਪਰ ਵਿਦੇਸ਼ ‘ਚ ਹੋਣ ਕਾਰਨ ਰਾਹੁਲ ਗਾਂਧੀ ਨੇ ਹੋਰ ਤਰੀਕ ਮੰਗੀ ਸੀ। ਇਸ ਦੇ ਨਾਲ ਹੀ ਹੁਣ ਦੇਖਣਾ ਹੋਵੇਗਾ ਕਿ ਈਡੀ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਕਦੋਂ ਤਰੀਕ ਦਿੰਦੀ ਹੈ।

LEAVE A REPLY

Please enter your comment!
Please enter your name here