ਨੈਸ਼ਨਲ ਹੈਰਾਲਡ ਮਾਮਲੇ ‘ਚ ਰਾਹੁਲ ਗਾਂਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣਗੇ। ਈਡੀ ਨੇ ਉਨ੍ਹਾਂ ਨੂੰ ਹਾਲ ਹੀ ਵਿੱਚ ਨੋਟਿਸ ਜਾਰੀ ਕੀਤਾ ਸੀ। ਪੁੱਛਗਿੱਛ ਦੌਰਾਨ ਕਾਂਗਰਸੀ ਵਰਕਰ ਦਿੱਲੀ ‘ਚ ਪ੍ਰਦਰਸ਼ਨ ਨਹੀਂ ਕਰ ਸਕਣਗੇ। ਪੁਲਿਸ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਦੂਜੇ ਪਾਸੇ ਕਾਂਗਰਸ ਨੇਤਾਵਾਂ ਨੇ ਰਾਜਧਾਨੀ ਦਿੱਲੀ ਦੀਆਂ ਸੜਕਾਂ ‘ਤੇ ‘ਰਾਹੁਲ ਝੁਕੇਗਾ ਨਹੀਂ’ ਦੇ ਪੋਸਟਰ ਲਗਾ ਦਿੱਤੇ ਹਨ।
ਈਡੀ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ 23 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਸ ਤੋਂ ਪਹਿਲਾਂ 8 ਜੂਨ ਨੂੰ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ 1 ਜੂਨ ਨੂੰ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ। ਜਿਸ ਕਾਰਨ ਸੋਨੀਆ ਗਾਂਧੀ ਪੇਸ਼ ਨਹੀਂ ਹੋ ਸਕੇ। ਇਸ ਦੇ ਨਾਲ ਹੀ ਐਤਵਾਰ ਨੂੰ ਕੋਰੋਨਾ ਕਾਰਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦਾ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।