ਕਾਂਗਰਸ ਅੱਜ ਅਗਨੀਪਥ ਯੋਜਨਾ ਖਿਲਾਫ ਜੰਤਰ-ਮੰਤਰ ‘ਤੇ ਕਰੇਗੀ ਸੱਤਿਆਗ੍ਰਹਿ

0
79

ਅਗਨੀਪਥ ਯੋਜਨਾ ਦਾ ਲਗਾਤਾਰ ਵਿਰੋਧ ਜਾਰੀ ਹੈ। ਬਿਹਾਰ, ਯੂਪੀ ਸਮੇਤ 7 ਰਾਜਾਂ ਦੇ ਨੌਜਵਾਨ ਫੌਜ ਦੀ ਨਵੀਂ ਭਰਤੀ ਯੋਜਨਾ ਅਗਨੀਪਥ ਦਾ ਵਿਰੋਧ ਕਰ ਰਹੇ ਹਨ। ਇਸ ਹਿੰਸਕ ਪ੍ਰਦਰਸ਼ਨ ‘ਚ ਕਈ ਟਰੇਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ ਅਤੇ ਹਜ਼ਾਰਾਂ ਕਰੋੜ ਰੁਪਏ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਕਾਂਗਰਸ ਇਸ ਯੋਜਨਾ ਦੇ ਵਿਰੋਧ ‘ਚ ਅੱਜ ਜੰਤਰ-ਮੰਤਰ ‘ਤੇ ਸੱਤਿਆਗ੍ਰਹਿ ਕਰਨ ਜਾ ਰਹੀ ਹੈ। ਇਸ ਵਿੱਚ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਵਰਕਰ ਸ਼ਾਮਲ ਹੋਣਗੇ। ਅੱਜ ਰਾਹੁਲ ਗਾਂਧੀ ਦਾ ਜਨਮ ਦਿਨ ਵੀ ਹੈ ਪਰ ਉਨ੍ਹਾਂ ਨੇ ਸਾਰੇ ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਦਾ ਜਨਮ ਦਿਨ ਨਾ ਮਨਾਉਣ ਦੀ ਅਪੀਲ ਕੀਤੀ ਹੈ।

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਭਰ ‘ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਦੇਸ਼ ‘ਚ ਪੈਦਾ ਹੋਈਆਂ ਪ੍ਰਸਥਿਤੀਆਂ ਤੇ ਅਸੀਂ ਸਾਰੇ ਚਿੰਤਿਤ ਹਾਂ ਅਤੇ ਕਰੋੜਾਂ ਨੌਜਵਾਨਾਂ ਦਾ ਮਨ ਦੁੱਖ ਹੈ। ਅਸੀਂ ਇਨ੍ਹਾਂ ਨੌਜਵਾਨਾਂ ਤੇ ਕਰੋੜਾਂ ਪਰਿਵਾਰਾਂ ਦੇ ਦਰਦ ਨੂੰ ਸਾਂਝਾ ਕਰੀਏ ਤੇ ਉਨ੍ਹਾਂ ਦੇ ਨਾਲ ਖੜ੍ਹੇ ਹੋਈਏ। ਬੀਤੇ ਦਿਨੀ ਸੋਨੀਆ ਗਾਂਧੀ ਨੇ ਇੱਕ ਪੱਤਰ ਵਿੱਚ ਨੌਜਵਾਨਾਂ ਨੂੰ ਵਿਰੋਧ ਦਾ ਅਹਿੰਸਕ ਤਰੀਕਾ ਅਪਣਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਇਹ ਯੋਜਨਾ ਪੂਰੀ ਤਰ੍ਹਾਂ ਦਿਸ਼ਾਹੀਣ ਹੈ ਅਤੇ ਨੌਜਵਾਨਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਇਸ ਸਕੀਮ ਨੂੰ ਵਾਪਸ ਕਰਵਾਉਣ ਲਈ ਅਹਿੰਸਕ ਅੰਦੋਲਨ ਕਰੇਗੀ।

LEAVE A REPLY

Please enter your comment!
Please enter your name here