ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

0
1089

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦੱਸ ਦਈਏ ਕਿ ਭ੍ਰਿਸ਼ਟਾਚਾਰ ਮਾਮਲੇ ਦੇ ਮੁਲਜ਼ਮ ਤੇ ਜੇਲ੍ਹ ਵਿਚ ਬੰਦ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਨੇ ਜ਼ਮਾਨਤ ਨਹੀਂ ਦਿੱਤੀ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਦੱਸ ਦਈਏ ਕਿ ਸੀਐਮ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਸਿਹਤ ਮੰਤਰੀ ਅਤੇ ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਉਨ੍ਹਾਂ ਨੇ ਅਫਸਰਾਂ ਤੋਂ ਠੇਕੇ ‘ਤੇ ਇਕ ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ , ਜਿਸ ਦੀ ਸ਼ਿਕਾਇਤ ਸੀ.ਐਮ ਮਾਨ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਕੈਬਨਿਟ ‘ਚੋਂ ਬਰਖਾਸਤ ਕਰ ਦਿੱਤਾ।

ਇਸ ‘ਤੇ ਕਾਰਵਾਈ ਕਰਦਿਆਂ ਸੀ.ਐਮ ਮਾਨ ਨੇ ਕਿਹਾ ਸੀ ਕਿ ਵਿਜੇ ਸਿੰਗਲਾ ਨੇ ਵੀ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਸਰਕਾਰ ਬਣਨ ਤੋਂ ਪਹਿਲਾਂ ਹੀ ਮੈਂ ਕਿਹਾ ਸੀ ਕਿ ਅਸੀਂ 1 ਫੀਸਦੀ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ। ਲੋਕਾਂ ਨੇ ਬਹੁਤ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ ਨੂੰ ਪੂਰਾ ਕਰਨਾ ਸਾਡਾ ਫਰਜ਼ ਹੈ। ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ। ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜ੍ਹੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, ਇੱਥੇ ਇੱਕ ਫੀਸਦੀ ਵੀ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਸੀਐਮ ਮਾਨ ਨੇ ਅੱਗੇ ਕਿਹਾ ਕਿ ਮੈਂ ਦੂਜਿਆਂ ਨੂੰ ਵੀ ਚੇਤਾਵਨੀ ਦੇਣਾ ਚਾਹੁੰਦਾ ਹਾਂ ਕਿ ਉਹ ਆਪਣੇ ਆਪ ਨੂੰ ਸੁਧਾਰ ਲੈਣ ਨਹੀਂ ਤਾਂ ਆਪਣੇ ‘ਤੇ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਦੱਸ ਦੇਈਏ ਕਿ ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ।

LEAVE A REPLY

Please enter your comment!
Please enter your name here