ਸੰਜੇ ਪੋਪਲੀ ਦੇ ਬੇਟੇ ਦੀ ਅੱਜ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਸੰਜੇ ਪੋਪਲੀ ਦੇ ਬੇਟੇ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਲਈ ਹੈ।ਚੰਡੀਗੜ੍ਹ ਦੇ ਸੈਕਟਰ 11 ‘ਚ ਗੋਲੀਆਂ ਚੱਲੀਆਂ ਹਨ। ਅੱਜ ਹੀ ਸੰਜੇ ਪੋਪਲੀ ਦੀ ਮੁਹਾਲੀ ਦੀ ਕੋਰਟ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੇਸ਼ੀ ਹੋਣੀ ਸੀ। ਜਾਣਕਾਰੀ ਅਨੁਸਾਰ ਕਾਰਤਿਕ ਜਿਸਦੀ ਉਮਰ 25 ਸਾਲ ਹੈ, ਉਸਨੇ ਖੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਉਸਦੀ ਮੌਤ ਹੋ ਗਈ ਹੈ।
ਇਸਦੇ ਨਾਲ ਹੀ ਪੋਪਲੀ ਦੀ ਪਤਨੀ ਨੇ ਵਿਜੀਲੈਂਸ ਟੀਮ ‘ਤੇ ਇਲਜ਼ਾਮ ਲਗਾਏ ਹਨ ਕਿ ਮੇਰੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਨਾਲ ਬਹਿਸ ਦੌਰਾਨ ਗੋਲੀ ਚੱਲੀ ਹੈ। ਇਸ ਦੌਰਾਨ ਪੋਪਲੀ ਦੀ ਪਤਨੀ ਨੇ ਕਿਹਾ ਕਿ ਉਹ ਕੋਰਟ ਜਾਵੇਗੀ। ਜਾਣਕਾਰੀ ਅਨੁਸਾਰ ਵਿਜੀਲੈਂਸ ਰੇਡ ਦੌਰਾਨ ਗੋਲੀ ਚੱਲੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ SSP ਨੇ ਕਿਹਾ ਕਿ ਕਾਰਤਿਕ ਨੇ ਹੀ ਖੁਦ ਨੂੰ ਗੋਲੀ ਮਾਰੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।