ਸ਼੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, ਇੱਕ ਅੱਤਵਾਦੀ ਦੀ ਹੋਈ ਮੌਤ

0
74

ਜੰਮੂ-ਕਸ਼ਮੀਰ ‘ਚ ਸ਼੍ਰੀਨਗਰ ਦੇ ਨੌਗਾਮ ਵਿੱਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਕਸ਼ਮੀਰ ਜ਼ੋਨ ਦੀ ਪੁਲਿਸ ਅਨੁਸਾਰ ਇਸ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਚੱਲ ਸਕੀ ਹੈ।

ਇਸ ਦੇ ਨਾਲ ਹੀ, ਖੇਤਰ ਵਿੱਚ ਇੱਕ ਤੋਂ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਅਜੇ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ।

ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਅਪ੍ਰੇਸ਼ਨ ਅਜੇ ਵੀ ਜਾਰੀ ਹੈ।

LEAVE A REPLY

Please enter your comment!
Please enter your name here