ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਯੂਨੀਅਨ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨਗੇ । ਉਨ੍ਹਾਂ ਵੱਲੋਂ 28-29-30 ਨੂੰ ਹੜਤਾਲ ਕੀਤੀ ਜਾਵੇਗੀ ਅਤੇ ਫਿਰ ਮੋਤੀ ਮਹਿਲ ਦਾ ਵੀ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕਾਂ ਲਈ ਇਹ ਲੜਾਈ ਜਾਰੀ ਰੱਖਣਗੇ।
ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ। ਹੁਣ ਲਗਾਤਾਰ ਪੰਜਾਬ ‘ਚ ਰੋਡਵੇਜ਼ ਅਤੇ ਪਨਬੱਸ ਬੱਸਾਂ ਦੀ ਗਿਣਤੀ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬਰਾਬਰ ਕੰਮ-ਬਰਾਬਰ-ਤਨਖਾਹ ਦੇਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਸਾਡੇ ਡਾਂਗਾਂ ਮਾਰੇ ਪਰ ਉਹ ਆਪਣੇ ਹੱਕਾਂ ਲਈ ਡਾਂਗਾਂ ਖਾਣ ਨੂੰ ਵੀ ਤਿਆਰ ਹਨ।