ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਕੀਤੀ ਗਈ ਰੇਕੀ, ਮੁਹਾਲੀ ਸਥਿਤ ਘਰ ਦਾ ਮਿਲਿਆ ਨਕਸ਼ਾ

0
142

ਪੰਜਾਬ ‘ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਰੇਕੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਘਰ ਦੇ ਕੋਲੋਂ ਇੱਕ ਨਕਸ਼ਾ ਮਿਲਿਆ ਹੈ, ਜੋ ਉਨ੍ਹਾਂ ਦੇ ਘਰ ਦਾ ਹੈ। ਜਿਸ ‘ਚ ਉਨ੍ਹਾਂ ਦੇ ਘਰ ਦਾ ਪੂਰਾ ਖਾਕਾ ਤਿਆਰ ਕੀਤਾ ਗਿਆ ਹੈ। ਇਸ ਨਕਸ਼ੇ ‘ਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਸੁਰੱਖਿਆ ਕਰਮੀ ਕਿੱਥੇ ਰਹਿੰਦੇ ਹਨ। ਜਾਣਕਾਰੀ ਅਨੁਸਾਰ ਇਹ ਨਕਸ਼ਾ ਉਨ੍ਹਾਂ ਦੇ ਘਰ ਦੇ ਨਜ਼ਦੀਕ ਪਾਰਕ ‘ਚੋਂ ਮਿਲਿਆ ਹੈ।

ਕੇਂਦਰੀ ਮੰਤਰੀ ਨੇ ਤੁਰੰਤ ਇਸਦੀ ਜਾਣਕਾਰੀ ਪੰਜਾਬ ਡੀਜੀਪੀ ਨੂੰ ਦੇ ਦਿੱਤੀ ਹੈ। ਜਿਸਤੋਂ ਬਾਅਦ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਨਕਸ਼ਾ ਇੱਕ ਮਹਿਲਾ ਨੇ ਉਨ੍ਹਾਂ ਦੇ ਸੁਰੱਖਿਆ ਕਰਮੀ ਨੂੰ ਦਿੱਤਾ। ਉਨ੍ਹਾਂ ਨੇ ਪੂਰਾ ਮਾਮਲਾ ਪੁਲਿਸ ਨੂੰ ਦੱਸ ਦਿੱਤਾ ਹੈ।

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸੋਮਪ੍ਰਕਾਸ਼ ਦਾ ਮੁਹਾਲੀ ਦੇ ਸੈਕਟਰ 71 ਵਿੱਚ ਮਕਾਨ ਹੈ। ਬੇਅੰਤ ਕੌਰ ਨਾਂ ਦੀ ਔਰਤ ਨੇ ਇਹ ਨਕਸ਼ਾ ਸੁਰੱਖਿਆ ਗਾਰਡ ਨੂੰ ਦਿੱਤਾ। ਬੇਅੰਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਫਾਜ਼ਿਲਕਾ ਦੀ ਰਹਿਣ ਵਾਲੀ ਹੈ। ਉਹ ਪੇਇੰਗ ਗੈਸਟ ਵਜੋਂ ਮੰਤਰੀ ਦੇ ਘਰ ਦੇ ਨੇੜੇ ਰਹਿ ਰਹੀ ਹੈ। ਬੇਅੰਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਾਰਗਿਲ ਪਾਰਕ ਵਿੱਚ ਸੈਰ ਕਰਨ ਗਈ ਸੀ। ਫਿਰ ਇਹ ਸ਼ੱਕੀ ਕਾਗਜ਼ ਸਾਹਮਣੇ ਆਇਆ। ਉਸ ਨੇ ਖੋਲ੍ਹ ਕੇ ਦੇਖਿਆ ਤਾਂ ਮੰਤਰੀ ਦੇ ਘਰ ਵਰਗਾ ਨਕਸ਼ਾ ਸੀ। ਇਸ ਨੂੰ ਦੇਖਦੇ ਹੋਏ ਉਨ੍ਹਾਂ ਨੇ ਇਹ ਕਾਗਜ਼ ਮੰਤਰੀ ਦੇ ਘਰ ਦੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਸੌਂਪ ਦਿੱਤਾ। ਮੁਹਾਲੀ ਪੁਲਿਸ ਦੇ ਡੀਐਸਪੀ ਸੁਖਨਾਜ਼ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here