ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਅੱਜ ਹੋਣ ਜਾ ਰਿਹਾ ਹੈ। ਉਮੀਦ ਹੈ ਕਿ ਅੱਜ ਸ਼ਾਮ 5 ਵਜੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਜਾ ਸਕਦੀ ਹੈ। ਅੱਜ ਸ਼ਾਮ 5 ਵਜੇ ਪੰਜਾਬ ਰਾਜ ਭਵਨ ਵਿਖੇ ਨਵੇਂ ਬਣੇ ਮੰਤਰੀਆਂ ਨੂੰ ਪੰਜਾਬ ਦੇ ਰਾਜਪਾਲ ਸਹੁੰ ਚੁਕਾਉਣਗੇ।
ਅਜੇ ਤੱਕ ਨਵੇਂ ਬਣਨ ਵਾਲੇ ਮੰਤਰੀਆਂ ਦੇ ਨਾਵਾਂ ਦੀ ਸੂਚੀ ਜਾਰੀ ਨਹੀਂ ਕੀਤੀ ਗਈ। ਪ੍ਰੰਤੂ ਜਿਨ੍ਹਾਂ ਨਾਵਾਂ ਦੀ ਚਰਚਾ ਚੱਲ ਰਹੀ ਹੈ ਉਹ ਅਨਮੋਲ ਗਗਨ ਮਾਨ, ਅਮਨ ਅਰੋੜਾ,ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ, ਸਮਾਣਾ ਸੀਟ ਤੋਂ ਵਿਧਾਇਕ ਚੇਤਨ ਸਿੰਘ ਹਨ।
ਧਿਆਨ ਯੋਗ ਹੈ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ 10 ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਸੀ। ਜਦੋਂ ਕਿ ਮਈ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸੂਬਾ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ।