ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਹੋਏ ਹਮਲੇ ‘ਤੇ PM ਮੋਦੀ ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ

0
273

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ,”ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਹਮਲੇ ਦੀ ਖ਼ਬਰ ਸੁਣ ਕੇ ਦੁਖ਼ੀ ਹਾਂ। ਆਬੇ ਭਾਰਤ-ਜਾਪਾ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਦੇ ਸੂਤਰਧਾਰ ਰਹੇ ਹਨ।” ਰਾਹੁਲ ਨੇ ਕਿਹਾ,”ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਨਾਲ ਹੈ।” ਦੱਸਣਯੋਗ ਹੈ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਦੇਸ਼ ਦੇ ਪੱਛਮੀ ਹਿੱਸੇ ‘ਚ ਚੋਣ ਪ੍ਰਚਾਰ ਦੇ ਇਕ ਪ੍ਰੋਗਰਾਮ ‘ਚ ਭਾਸ਼ਣ ਦੌਰਾਨ ਸ਼ੁੱਕਰਵਾਰ ਨੂੰ ਗੋਲੀ ਚਲਾਈ ਗਈ। ਗੰਭੀਰ ਰੂਪ ਨਾਲ ਜ਼ਖ਼ਮੀ ਆਬੇ ਨੂੰ ਜਹਾਜ਼ ‘ਤੇ ਇਕ ਹਸਪਤਾਲ ਲਿਜਾਇਆ ਗਿਆ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਜਾਨਲੇਵਾ ਹਮਲੇ ‘ਤੇ ਡੂੰਘੀ ਚਿੰਤਾ ਜਤਾਈ ਹੈ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹੋਏ ਪਰਿਵਾਰ ਅਤੇ ਜਾਪਾਨ ਦੇ ਲੋਕਾਂ ਪ੍ਰਤੀ ਇਕਜੁਟਤਾ ਜ਼ਾਹਰ ਕੀਤੀ ਹੈ। ਮੋਦੀ ਨੇ ਟਵੀਟ ਕਰ ਕੇ ਕਿਹਾ,”ਮੇਰੇ ਪਿਆਰੇ ਦੋਸਤ ਆਬੇ ਸ਼ਿੰਜੋ ‘ਤੇ ਹਮਲੇ ਤੋਂ ਬੇਹੱਦ ਦੁਖ਼ੀ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਜਾਪਾਨ ਦੇ ਲੋਕਾਂ ਨਾਲ ਹਨ।”

 

 

 

LEAVE A REPLY

Please enter your comment!
Please enter your name here