ਚੰਡੀਗੜ੍ਹ ਦੇ ਸੈਕਟਰ-9 ‘ਚ ਅੱਜ ਇੱਕ ਪ੍ਰਾਈਵੇਟ ਸਕੂਲ ‘ਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 1 ਬੱਚੀ ਦੀ ਮੌਤ ਹੋ ਗਈ ਹੈ, ਜਦਕਿ 13 ਸਕੂਲੀ ਬੱਚੇ ਜ਼ਖਮੀ ਹੋਏ ਹਨ। ਮ੍ਰਿਤਕ ਬੱਚੀ ਦੀ ਪਛਾਣ ਹਿਰਾਕਸ਼ੀ ਵੱਜੋ ਹੋਈ ਹੈ। ਇਨ੍ਹਾਂ ਵਿਚੋਂ 4 ਬੱਚਿਆਂ ਨੂੰ ਅਤਿ ਗੰਭੀਰ ਹਾਲਤ ਦੇ ਚਲਦਿਆਂ ਪੀਜੀਆਈ ਰੈਫਰ ਕੀਤਾ ਗਿਆ ਹੈ।
ਇਸ ਹਾਦਸੇ ‘ਤੇ ਸੀਐਮ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ ਕਿ ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰੱਖਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ।ਜਿਸ ‘ਚ ਇੱਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋਏ ਹਨ। ਮੈਂ ਪਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਅਤੇ ਜਿਸ ਬੱਚੇ ਦੀ ਮੌਤ ਹੋਈ ਹੈ ਉਸਦੀ ਆਤਮਿਕ ਸ਼ਾਂਤੀ ਅਤੇ ਮਾਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ।
ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰਖ਼ਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ.ਜਿਸ ‘ਚ ਇੱਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋਏ ਨੇ. ਮੈਂ ਪਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਅਤੇ ਜਿਸ ਬੱਚੇ ਦੀ ਮੌਤ ਹੋਈ ਹੈ ਉਸਦੀ ਆਤਮਿਕ ਸ਼ਾਂਤੀ ਅਤੇ ਮਾਂਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ pic.twitter.com/M58WA6j4Lm
— Bhagwant Mann (@BhagwantMann) July 8, 2022
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵਿੱਚ ਲੰਚ ਬ੍ਰੇਕ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਫਿਰ ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ। ਅਚਾਨਕ ਦਰੱਖਤ ਡਿੱਗਣ ‘ਤੇ ਚਾਰੇ ਪਾਸੇ ਹੜਕੰਪ ਮਚ ਗਿਆ, ਬੱਚੇ ਦਰਖਤ ਹੇਠਾਂ ਦੱਬੇ ਹੋਏ ਸਨ, ਉੱਥੇ ਪ੍ਰਿੰਸੀਪਲ ਤੁਰੰਤ ਪੁਲਿਸ ਨੂੰ ਲੈ ਕੇ ਪਹੁੰਚ ਗਏ ਅਤੇ ਬਚਾਅ ਟੀਮ ਨੂੰ ਬੁਲਾਇਆ ਗਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।