ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਨਤਾ ਨਾਲ ਬਿਜਲੀ ਮੁਆਫੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਐਲਾਨ ਕੀਤਾ ਸੀ ਕਿ ਪੰਜਾਬ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ।
ਜਿਸ ਨੂੰ ਸ਼੍ਰੇਣੀਆਂ ‘ਚ ਵੰਡਿਆ ਗਿਆ। ਜਿਸ ਦੌਰਾਨ ਇਸ ਫੈਸਲੇ ਦਾ ਕਈ ਲੋਕਾਂ ‘ਚ ਭਾਰੀ ਰੋਸ ਵੀ ਪਾਇਆ ਗਿਆ। ਅੱਜ ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖਬੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ। 1 ਜੁਲਾਈ ਤੋਂ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। ਉਨ੍ਹਾਂ ਇਹ ਵੀ ਲਿਖਿਆ ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ।
ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ..
— Bhagwant Mann (@BhagwantMann) July 16, 2022