ਰਾਘਵ ਚੱਢਾ ਨੇ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕਹੀ ਇਹ ਗੱਲ

0
323

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੰਸਦ ‘ਚ ਮੇਰੇ ਸਵਾਲ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਦੱਸਿਆ ਕਿ ਪਿਛਲੇ 6 ਸਾਲਾਂ ਵਿਚ

ਸਰਕਾਰ ਨੇ 16 ਲੱਖ ਕਰੋੜ ਤੋਂ ਜ਼ਿਆਦਾ ਐਕਸਾਈਜ ਡਿਊਟੀ ਕੁਲੈਕਸ਼ਨ ਕੀਤਾ ਹੈ। ਉਨ੍ਹਾਂ ਨੇ ਕੇਂਦਰ ਨੂੰ ਪੁੱਛਿਆ ਕਿ

ਵੱਡੀ ਕੁਲੈਕਸ਼ਨ ਦੇ ਬਾਅਦ ਵੀ ਦੇਸ਼ ਵਿਚ ਆਮ ਜਨਤਾ ਨੂੰ 100 ਰੁਪਏ ਦਾ ਪੈਟਰੋਲ ਅਤੇ ਮਹਿੰਗਾ ਦੁੱਧ, ਦਹੀ ਤੇ ਆਟਾ ਖਰੀਦਣਾ ਪਵੇਗਾ?

LEAVE A REPLY

Please enter your comment!
Please enter your name here