ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਮੋਹਾਲੀ ਦੇ ਫੇਜ-5 ‘ਚ ਅਚਾਨਕ ਆਮ ਆਦਮੀ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਮੁਹੱਲਾ ਕਲੀਨਿਕ ਦਾ ਨਿਰੀਖਣ ਕੀਤਾ। ਦੱਸਣਯੋਗ ਹੈ ਕਿ ਸੀਐੱਮ ਭਗਵੰਤ ਮਾਨ ਨੇ ਇਸ ਮੌਕੇ ਐਲਾਨ ਕੀਤਾ ਕਿ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਵੀ ਮੁਹੱਲਾ ਕਲੀਨਿਕ ਸ਼ੁਰੂ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ‘ਚ 16 ਮੈਡੀਕਲ ਕਾਲਜ ਵੀ ਬਣਾਵਾਂਗੇ । ਇਹ ਮੈਡੀਕਲ ਕਾਲਜ ਪੂਰੀ ਤਰ੍ਹਾਂ ਆਧੁਨਿਕ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੈਡੀਕਲ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ।