Neeraj Chopra wins silver medal In World Athletics Championship: ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਭਾਰਤ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਯੂਜੀਨ, ਅਮਰੀਕਾ ਵਿੱਚ 18ਵੀਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥਰੋਅ ਈਵੈਂਟ ‘ਚ 88.13 ਮੀਟਰ ਦੀ ਦੂਰੀ ‘ਤੇ ਜੈਵਲਿਨ ਸੁੱਟ ਕੇ ਦੇਸ਼ ਦੀ ਝੋਲੀ ’ਚ ਸਿਲਵਰ ਮੈਡਲ ਪਾ ਦਿੱਤਾ ਹੈ। ਵਿਸ਼ਵ ਚੈਂਪੀਅਨਸ਼ਿਪ ‘ਚ ਸਿਲਵਰ ਮੈਡਲ ਜਿੱਤਣ ਵਾਲੇ ਨੀਰਜ ਪਹਿਲੇ ਅਥਲੀਟ ਬਣ ਗਏ ਹਨ।
ਭਾਰਤ ਦੇ ਰੋਹਿਤ ਯਾਦਵ ਵੀ ਇਸੇ ਈਵੈਂਟ ਵਿੱਚ ਸਨ। ਉਹ 78.72 ਮੀਟਰ ਜੈਵਲਿਨ ਸੁੱਟ ਕੇ 10ਵੇਂ ਸਥਾਨ ‘ਤੇ ਰਿਹਾ। 39 ਸਾਲਾਂ ਤੋਂ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਗਮਾ ਜਿੱਤਣ ਦਾ ਭਾਰਤ ਦਾ ਸੁਪਨਾ ਪੂਰਾ ਨਹੀਂ ਹੋ ਸਕਿਆ। ਉਸ ਨੂੰ ਚਾਂਦੀ ਨਾਲ ਹੀ ਸੰਤੁਸ਼ਟ ਹੋਣਾ ਪਿਆ। 19 ਸਾਲ ਬਾਅਦ ਦੇਸ਼ ਨੂੰ ਇਸ ਚੈਂਪੀਅਨਸ਼ਿਪ ‘ਚ ਤਗਮਾ ਮਿਲਿਆ ਹੈ। ਨੀਰਜ ਤੋਂ ਪਹਿਲਾਂ ਅੰਜੂ ਬੌਬੀ ਜਾਰਜ ਨੇ 2003 ਵਿੱਚ ਲੰਬੀ ਛਾਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਨੀਰਜ ਇਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਅਥਲੀਟ ਬਣ ਗਿਆ ਹੈ।