ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ

0
305

Raja Waring targeted the Punjab government regarding Mohalla clinics: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਯਕੀਨਨ ਦੁਨੀਆ ਭਰ ਦੀਆਂ ਸਰਕਾਰਾਂ ਆਮ ਆਦਮੀ ਪਾਰਟੀ ਦੇ ਪੰਜਾਬ ਮਾਡਲ ਦੀ ਨਕਲ ਕਰਨਾ ਚਾਹੁੰਦੀਆਂ ਹੋਣਗੀਆਂ।

ਉਨ੍ਹਾਂ ਨੇ ਕਿਹਾ ਕਿ ਕਲੀਨਿਕ ਦੀ ਲਾਗਤ 5 ਲੀਟਰ ਪੇਂਟ, 2 ਪੇਂਟਰ, ਇਸਦੇ ਨਾਲ ਹੀ ਪਹਿਲਾਂ ਤੋਂ ਬਣੀ ਸਰਕਾਰੀ ਇਮਾਰਤ ਤੇ ਇਸ ਸਭ ਤੋਂ ਉਪਰ ਪਾਰਟੀ ਦੇ ਨਾਮ ‘ਤੇ ਕਲੀਨਿਕਾਂ ਦਾ ਨਾਮ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ‘ਤੇ ਕਲੀਨਿਕਾਂ ਦਾ ਨਾਮ ਪਿੰਡ ਦੇ ਨਾਮ ‘ਤੇ ਰੱਖਿਆ ਜਾਂਦਾ ਹੈ ਪਰ ਪੀਆਰ ਦੀ ਭੁੱਖੀ ਸਰਕਾਰ ਵਿੱਚ ਅਜਿਹਾ ਨਹੀਂ ਹੁੰਦਾ।

LEAVE A REPLY

Please enter your comment!
Please enter your name here