ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ ਗਏ 131 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ।
ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।









