ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ‘ਚ ਤਰਸ ਦੇ ਅਧਾਰ ‘ਤੇ 24 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

0
782

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ
ਕਰਦਿਆਂ ਜੇਲ੍ਹ ਵਿਭਾਗ ਨੇ ਤਰਸ ਦੇ ਆਧਾਰ ‘ਤੇ 24 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।

ਪੰਜਾਬ ਦੇ ਜੇਲ੍ਹ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਲ੍ਹ ਸਾਡੇ ਸਮਾਜ ਦਾ ਅਹਿਮ ਭਾਗ ਹੈ ਜੋ ਕਿ ਰਾਹ ਤੋਂ ਭਟਕ ਗਏ ਲੋਕਾਂ ਨੂੰ ਮੁੜ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੰਦੀ ਹੈ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ।

ਬੈਂਸ ਨੇ ਕਿਹਾ ਕਿ ਅਸੀ ਜੇਲ੍ਹਾਂ ਵਿਚ ਸੁਧਾਰ ਤਾਂ ਹੀ ਕਰ ਸਕਦੇ ਹਾਂ ਜੇਕਰ ਅਸੀ ਇਕ ਟੀਮ ਵਜੋਂ ਕੰਮ ਕਰੀਏ ਅਤੇ ਇਸ ਗੱਲ ਨੂੰ ਯਕੀਨੀ ਬਣਾਈਏ ਕਿ ਹਰ ਕੰਮ ਕਰਨ ਤੋਂ ਪਹਿਲਾਂ ਇਹ ਸੋਚੀਏ ਕਿ ਕੀਤੇ ਜਾਣ ਵਾਲੇ ਕੰਮ ਨਾਲ ਵਿਭਾਗ ਦੇ ਅਕਸ ਨੂੰ ਢਾਹ ਤਾਂ ਨਹੀ ਲੱਗੇਗੀ ਅਤੇ ਹਮੇਸ਼ਾਂ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਲੋਕ ਪੱਖੀ ਕੰਮ ਕਰਨਾ ਹੈ। ਇਸ ਮੌਕੇ ਉਨ੍ਹਾਂ 07 ਵਾਰਡਰ , 08 ਕਲਰਕ ਅਤੇ 09 ਸੇਵਾਦਾਰਾਂ ਨੂੰ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਸਪੈਸ਼ਲ ਡੀ.ਜੀ ਹਰਪ੍ਰੀਤ ਸਿੰਘ ਸਿੱਧੂ ਅਤੇ ਆਈ.ਜੀ.ਜੇਲ੍ਹ ਸ੍ਰੀ ਰੂਪ ਕੁਮਾਰ ਅਰੋੜਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here