ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇੱਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ। ਭਾਵੇ ਉਹ ਜਿੰਨੀ ਵਾਰ ਮਰਜ਼ੀ ਵਿਧਾਇਕ ਵਜੋਂ ਚੋਣ ਜਿੱਤ ਚੁੱਕਾ ਹੋਵੇ। ਅੱਜ ਤੋਂ ਇੱਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ। ਪੰਜਾਬ ਸਰਕਾਰ ਨੇ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਦੱਸ ਦਈਏ ਕਿ ਇਸ ਨਾਲ ਸਾਲਾਂ ਤੋਂ ਚੱਲੇ ਆ ਰਹੇ ਪੁਰਾਣੇ ਕਾਨੂੰਨ ਦਾ ਅੰਤ ਹੋ ਗਿਆ ਹੈ। ਪਹਿਲਾਂ ਇੱਕ ਹੀ ਵਿਧਾਇਕ ਨੂੰ ਕਈ-ਕਈ ਪੈਨਸ਼ਨਾਂ ਮਿਲਦੀਆਂ ਸਨ। ਹੁਣ ਮਾਨ ਸਰਕਾਰ ਨੇ ਇਸ ‘ਚ ਵੱਡਾ ਬਦਲਾਅ ਕੀਤਾ ਹੈ। ਹੁਣ ਸੂਬੇ ‘ਚ ਇੱਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸੰਬੰਧੀ ਪੰਜਾਬੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…
ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ… pic.twitter.com/fNIQugyKIz
— Bhagwant Mann (@BhagwantMann) August 13, 2022