ਪੰਜਾਬ ਸਰਕਾਰ ਦੇ ਵੱਲੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਦੇ ਵਲੋਂ ਇਸ ਸਬੰਧੀ ਬਕਾਇਦਾ ਆਰਡਰ ਵੀ ਜਾਰੀ ਕੀਤੇ ਗਏ ਹਨ।
ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਨੇ ਸਿਹਤ ਮੰਤਰੀ ਦੇ ਵਿਵਹਾਰ ਕਾਰਨ ਅਸਤੀਫਾ ਦੇ ਦਿੱਤਾ ਸੀ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਸਿਹਤ ਮੰਤਰੀ ਵਲੋਂ ਗੰਦੇ ਗੱਦੇ ‘ਤੇ ਲਿਟਾਇਆ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਮਾੜੇ ਵਤੀਰੇ ਕਾਰਨ ਅਸਤੀਫਾ ਦੇ ਦਿੱਤਾ ਸੀ ਤੇ ਜਿਸ ਨੂੰ ਬੀਤੇ ਦਿਨ ਸੀਐਮ ਭਗਵੰਤ ਮਾਨ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ।
ਡਾ. ਰਾਜ ਬਹਾਦਰ ਦੀ ਥਾਂ ‘ਤੇ ਇਹ ਪੋਸਟ ਖਾਲੀ ਸੀ। ਇਸ ਖਾਲੀ ਪੋਸਟ ‘ਤੇ ਹੁਣ ਪੰਜਾਬ ਸਰਕਾਰ ਵਲੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।