ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਕਾਰਨ ਹੜਕੰਪ ਮਚ ਗਿਆ ਹੈ।
ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਸੋਮਵਾਰ ਨੂੰ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਹੋਈਆਂ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਜਾਂਚ ਸ਼ੁਰੂ ਕੀਤੀ, ਇੱਕ 56 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ।
ਜਾਣਕਾਰੀ ਅਨੁਸਾਰ ਅੱਠ ਕਾਲਾਂ ਕਥਿਤ ਤੌਰ ‘ਤੇ ਪ੍ਰਾਪਤ ਹੋਈਆਂ ਸਨ। ਹਸਪਤਾਲ ਦੇ ਅਧਿਕਾਰੀਆਂ ਨੇ ਡੀਬੀ ਮਾਰਗ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਕਾਲਰ ਦੀ ਸਥਿਤੀ ਦਾ ਪਤਾ ਲਗਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ਨੂੰ ਭੌਮਿਕ ਨਾਂ ਦੇ 56 ਸਾਲਾ ਵਿਅਕਤੀ ਨੂੰ ਮੁੰਬਈ ਦੇ ਦਹਿਸਰ ਉਪਨਗਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਕਥਿਤ ਤੌਰ ‘ਤੇ ਸ਼ੱਕੀ ਨੂੰ ਡੀਬੀ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਗਿਆ ਹੈ।
ਮੁੰਬਈ ਪੁਲਿਸ ਮੁਤਾਬਕ ਧਮਕੀਆਂ ਦੇਣ, ਜਾਨੋਂ ਮਾਰਨ ਦੀ ਧਮਕੀ ਦੇਣ, ਭੱਦੀ ਭਾਸ਼ਾ ਵਰਤਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਾਹਮਣੇ ਵਾਲਾ ਵਿਅਕਤੀ ਵਾਰ-ਵਾਰ ਇੱਕੋ ਗੱਲ ਕਹਿੰਦਾ ਰਿਹਾ, ਉਹ ਫ਼ੋਨ ‘ਤੇ ਗੱਲ ਕਰ ਰਿਹਾ ਸੀ ਕਿ ਮੈਂ ਅੰਬਾਨੀ ਪਰਿਵਾਰ ਨੂੰ ਮਾਰਨ ਜਾ ਰਿਹਾ ਹਾਂ, ਉਨ੍ਹਾਂ ਨੇ ਮਰਨਾ ਹੈ। ਪੁਲਿਸ ਨੇ ਇਹ ਫੋਨ ਕਾਲ ਰਿਕਾਰਡ ਸੁਣ ਲਿਆ ਹੈ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਮੁਢਲਾ ਅੰਦਾਜ਼ਾ ਜਤਾਇਆ ਹੈ ਕਿ ਇਹ ਵਿਅਕਤੀ ਮਾਨਸਿਕ ਰੋਗੀ ਜਾਂ ਕਿਸੇ ਤਣਾਅ ‘ਚ ਹੋ ਸਕਦਾ ਹੈ। ਪੁਲਿਸ ਨੇ ਅੰਦਾਜ਼ਾ ਲਗਾਇਆ ਹੈ ਕਿ ਵਿਅਕਤੀ ਮਾਨਸਿਕ ਤੌਰ ‘ਤੇ ਤਣਾਅ ਵਿਚ ਸੀ, ਜਿਸ ਕਾਰਨ ਉਸ ਨੇ ਆਪਣਾ ਗੁੱਸਾ ਜ਼ਾਹਰ ਕਰਨ ਲਈ ਇਕ ਤੋਂ ਬਾਅਦ ਇਕ ਫੋਨ ਕੀਤੇ ਹੋ ਸਕਦੇ ਹਨ।
ਇਸ ਦੌਰਾਨ ਅੰਬਾਨੀ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਅੰਬਾਨੀ ਦੀ ਸੁਰੱਖਿਆ ਦੇ ਮੁਖੀ ਨੇ ਮੁੰਬਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਜੇਕਰ ਸੁਰੱਖਿਆ ਵਧਾਉਣ ਦੀ ਲੋੜ ਪਈ ਤਾਂ ਤੁਰੰਤ ਕਦਮ ਚੁੱਕੇ ਜਾਣਗੇ। ਅੰਬਾਨੀ ਦੇ ਅੰਤਾਲਿਆ ਨਿਵਾਸ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।









