ਅੰਬਾਲਾ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, 6 ਲੋਕਾਂ ਦੀਆਂ ਭੇਤਭਰੀ ਹਾਲਤ ’ਚ ਮਿਲੀਆਂ ਲਾਸ਼ਾਂ

0
774

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਬਲਾਣਾ ਪਿੰਡ ਵਿੱਚ ਅੱਜ ਪਰਿਵਾਰ ਦੇ ਛੇ ਜੀਆਂ ਦੀਆਂ ਭੇਤਭਰੀ ਹਾਲਤ ਵਿੱਚ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਦੀ ਪਛਾਣ ਸੰਗਤ ਰਾਮ, ਉਸ ਦੀ ਪਤਨੀ ਮਹਿੰਦਰ ਕੌਰ, ਪੁੱਤਰ ਸੁਖਵਿੰਦਰ ਸਿੰਘ, ਉਸ ਦੀ ਪਤਨੀ ਰੀਨਾ ਅਤੇ ਉਨ੍ਹਾਂ ਦੀਆਂ ਨਾਬਾਲਗ ਧੀਆਂ ਆਸ਼ੂ ਅਤੇ ਜੱਸੀ ਵਜੋਂ ਹੋਈ ਹੈ। ਫਿਲਹਾਲ 5 ਜੀਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।  ਸੀਨ ਆਫ ਕ੍ਰਾਈਮ ਟੀਮ ਮੁਤਾਬਕ ਅਜੇ ਤੱਕ ਇਹੀ ਲੱਗ ਰਿਹਾ ਹੈ ਕਿ 5 ਜੀਆਂ ਨੂੰ ਗਲਾ ਘੋਟ ਕੇ ਮਾਰਿਆ ਗਿਆ ਹੈ ਤੇ ਸੁਖਵਿੰਦਰ ਸਿੰਘ ਨੇ ਸੁਸਾਇਡ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਇਸ ਦੇ ਨਾਲ ਹੀ ਫਾਹਾ ਲਾਉਣ ਵਾਲੇ ਸੁਖਵਿੰਦਰ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਵਿਚ ਉਸ ਨੇ ਆਪਣੀ ਕੰਪਨੀ ਦੇ ਮਾਲਕ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਸੁਖਵਿੰਦਰ ਸਿੰਘ ਯਮੁਨਾਨਗਰ ਜ਼ਿਲ੍ਹੇ ਵਿੱਚ ਇੱਕ ਦੋ ਪਹੀਆ ਵਾਹਨ ਕੰਪਨੀ ਵਿੱਚ ਕੰਮ ਕਰਦਾ ਸੀ। ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਅੰਬਾਲਾ ਸ਼ਹਿਰ ਦੇ ਸਦਰ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here