ਬਿਹਾਰ ਦੀ ਰਾਜਧਾਨੀ ਪਟਨਾ ਦੇ ਨਾਲ ਲੱਗਦੇ ਦਾਨਾਪੁਰ ਵਿਖੇ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਦਾਨਾਪੁਰ ਦੇ ਸ਼ਾਹਪੁਰ ਥਾਣਾ ਖੇਤਰ ਦੇ ਕੋਲ ਐਤਵਾਰ ਨੂੰ ਦੇਰ ਰਾਤ ਦੋ ਕਿਸ਼ਤੀਆਂ ਆਪਸ ਵਿੱਚ ਟਕਰਾ ਗਈਆਂ। ਗੰਗਾ ਨਦੀ ਵਿੱਚ ਕਿਸ਼ਤੀਆਂ ਪਲਟ ਗਈਆਂ। ਕਿਸ਼ਤੀਆਂ ‘ਤੇ ਕਰੀਬ 50-55 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ 40 ਲੋਕਾਂ ਨੂੰ ਬਚਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 10 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਫਿਲਹਾਲ ਉਨ੍ਹਾਂ ਦੀ ਤਲਾਸ਼ ਜਾਰੀ ਹੈ। ਇਸ ਮੌਕੇ ਦਾਨਾਪੁਰ ਦੇ ਐਸ.ਡੀ.ਐਮ. ਮੌਜੂਦ ਰਹੇ।
ਉਨ੍ਹਾਂ ਕਿਹਾ ਕਿ 10 ਲੋਕ ਲਾਪਤਾ ਦੱਸੇ ਜਾ ਰਹੇ ਹਨ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਕਿਸ਼ਤੀ ‘ਤੇ ਸਵਾਰ ਲੋਕ ਦਾਊਦਪੁਰ ਦੇ ਰਹਿਣ ਵਾਲੇ ਹਨ। ਇਹ ਲੋਕ ਗੰਗਾਹਾਰਾ ਟਾਪੂ ’ਤੇ ਸਬਜ਼ੀਆਂ ਅਤੇ ਪਸ਼ੂਆਂ ਲਈ ਚਾਰਾ ਲੈਣ ਗਏ ਸਨ। ਇਸ ਦੌਰਾਨ ਨਦੀ ਦੇ ਤੇਜ਼ ਵਹਾਅ ਕਾਰਨ ਦੋ ਕਿਸ਼ਤੀਆਂ ਆਪਸ ਵਿੱਚ ਟਕਰਾ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਆਸਪਾਸ ਭੀੜ ਇਕੱਠੀ ਹੋ ਗਈ। ਬਾਅਦ ‘ਚ ਸ਼ਾਹਪੁਰ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਭੀੜ ਨੂੰ ਹਟਾ ਕੇ ਭਾਲ ਸ਼ੁਰੂ ਕਰ ਦਿੱਤੀ।