ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਗੋਲਾ ਗੋਕਰਨਾਥ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਅਰਵਿੰਦ ਗਿਰੀ ਦੀ ਸੋਮਵਾਰ ਦੇਰ ਰਾਤ ਦਿਲ ਦਾ ਦੌਰਾ ਪੈਣ ਤੋਂ ਬਾਅਦ ਲਖਨਊ ਲਿਜਾਂਦੇ ਸਮੇ ਮੌਤ ਹੋ ਗਈ।
ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਰਵਿੰਦ ਗਿਰੀ ਆਪਣੇ ਹਲਕੇ ਵਿੱਚ ਵਿਕਾਸ ਯੋਜਨਾਵਾਂ ਦਾ ਜਾਇਜ਼ਾ ਲੈ ਰਹੇ ਸਨ। ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੰਗਲਵਾਰ ਨੂੰ ਇਹ ਸੂਚਨਾ ਮਿਲਣ ਤੋਂ ਬਾਅਦ ਵਰਕਰਾਂ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼
ਅਰਵਿੰਦ ਗਿਰੀ ਪੰਜ ਵਾਰ ਵਿਧਾਇਕ ਚੁਣੇ ਗਏ। ਉਹ ਭਾਜਪਾ ਤੋਂ ਦੋ ਵਾਰ ਅਤੇ ਸਮਾਜਵਾਦੀ ਪਾਰਟੀ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵਿਧਾਇਕ ਅਰਵਿੰਦ ਗਿਰੀ ਦੇ ਅਚਾਨਕ ਦਿਹਾਂਤ ‘ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਵਿਛੜੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।