ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ’ਚ ਹੋਈ ਝੜਪ ’ਤੇ ਪੁਲਿਸ ਦੀ ਕਾਰਵਾਈ, 400 ਲੋਕਾਂ ਖ਼ਿਲਾਫ਼ ਪਰਚਾ ਕੀਤਾ ਦਰਜ

0
438

ਬਿਆਸ ਵਿਖੇ ਨਿਹੰਗਾਂ ਅਤੇ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ਵਿਚਾਲੇ ਹੋਈ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਡੇਰਾ ਬਿਆਸ ਅਤੇ ਨਿਹੰਗ ਸਿੰਘਾਂ ਦਰਮਿਆਨ ਬੀਤੇ ਦਿਨ ਹੋਈਆਂ ਝੜਪਾਂ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ’ਤੇ ਕਰਾਸ ਪਰਚਾ ਦਰਜ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਦੇ ਸਬੰਧ ’ਚ 400 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਇਸ ਸਬੰਧ ’ਚ ਸਵਪਨ ਸ਼ਰਮਾ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਜੋ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਰਟਰ ਗੁ. 6ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇੇ ਪੁੱਜੇ ਸਨ ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਵਿਅਕਤੀਆਂ ਦੇ ਬਿਆਨ ਲਏੇੇੇੇ ਗਏ ਹਨ।

ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਘੁਟਾਲੇ ‘ਚ ਲਖਨਊ-ਗੁਰੂਗ੍ਰਾਮ ਸਮੇਤ 30 ਟਿਕਾਣਿਆਂ ‘ਤੇ ED ਨੇ ਕੀਤੀ ਛਾਪੇਮਾਰੀ

ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ 0180, ਧਾਰਾ 307, 336, 323, 324, 427, 148, 149, 506 ਆਈ. ਪੀ. ਸੀ. 25/27 ਅਸਲਾ ਐਕਟ ਅਧੀਨ ਦੋਨੋਂ ਧਿਰਾਂ ’ਤੇ 3 ਵਿਅਕਤੀਆਂ ਉੱਪਰ ਬਾਈ ਨੇਮ ਅਤੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਦਰਜ ਕੀਤਾ ਹੈ। ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਤੇਜਬੀਰ ਸਿੰਘ ਐੱਸ. ਪੀ. ਇਨਵੈਸਟੀਗੇਸ਼ਨ ਅੰਮ੍ਰਿਤਸਰ, ਸੁਖਪਾਲ ਸਿੰਘ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ, ਯਾਦਵਿੰਦਰ ਸਿੰਘ ਥਾਣਾ ਮੁਖੀ ਬਿਆਸ ਅਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here