ਦਿੱਲੀ ‘ਚ ਇਸ ਵਾਰ ਵੀ ਦੀਵਾਲੀ ‘ਤੇ ਪਟਾਕੇ ਰਹਿਣਗੇ ਬੈਨ, ਸਰਕਾਰ ਨੇ ਪਾਬੰਦੀ ਦੀ ਮਿਆਦ ਵਧਾਈ

0
147

ਦਿੱਲੀ ‘ਚ ਇਸ ਵਾਰ ਵੀ ਦੀਵਾਲੀ ਬਿਨਾਂ ਪਟਾਕਿਆਂ ‘ਦੇ ਮਨਾਈ ਜਾਵੇਗੀ। ਦਿੱਲੀ ‘ਚ ਪਟਾਕਿਆਂ ‘ਤੇ ਬੈਨ ਰਹੇਗਾ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਪਟਾਕਿਆਂ ਦੇ ਉਤਪਾਦਨ, ਵਿਕਰੀ, ਭੰਡਾਰਨ ਅਤੇ ਇਸਤੇਮਾਲ ‘ਤੇ ਇਕ ਜਨਵਰੀ 2023 ਤੱਕ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਵੀ ਇਹ ਪਾਬੰਦੀ ਲਾਗੂ ਹੁੰਦੀ ਹੈ। ਰਾਏ ਨੇ ਟਵੀਟ ਕੀਤਾ,”ਦਿੱਲੀ ‘ਚ ਲੋਕਾਂ ਨੂੰ ਪ੍ਰਦੂਸ਼ਣ ਦੇ ਖ਼ਤਰੇ ਤੋਂ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਹੀ ਇਸ ਵਾਰ ਵੀ ਸਾਰੇ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਉਪਯੋਗ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ।”

ਇਹ ਵੀ ਪੜ੍ਹੋ: ਕਰਨਾਟਕ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ Umesh Katti ਦਾ ਹੋਇਆ ਦਿਹਾਂਤ

ਉਨ੍ਹਾਂ ਕਿਹਾ,”ਇਸ ਵਾਰ ਦਿੱਲੀ ‘ਚ ਪਟਾਕਿਆਂ ਦੀ ਆਨਲਾਈਨ ਵਿਕਰੀ/ਡਿਲਿਵਰੀ ‘ਤੇ ਵੀ ਪਾਬੰਦੀ ਰਹੇਗੀ। ਇਹ ਪਾਬੰਦੀ ਇਕ ਜਨਵਰੀ 2023 ਤੱਕ ਲਾਗੂ ਰਹੇਗੀ। ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਲੈ ਕੇ ਦਿੱਲੀ ਪੁਲਸ, ਡੀ.ਪੀ.ਸੀ.ਸੀ. (ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ) ਅਤੇ ਮਾਲ ਵਿਭਾਗ ਨਾਲ ਮਿਲ ਕੇ ਕਾਰਜ ਯੋਜਨਾ ਬਣਾਈ ਜਾਵੇਗੀ।” ਦਿੱਲੀ ਸਰਕਾਰ ਨੇ ਪਿਛਲੇ ਸਾਲ ਵੀ 28 ਸਤੰਬਰ ਤੋਂ ਇਕ ਜਨਵਰੀ 2022 ਤੱਕ ਰਾਸ਼ਟਰੀ ਰਾਜਧਾਨੀ ‘ਚ ਪਟਾਕਿਆਂ ਦੀ ਵਿਕਰੀ ਅਤੇ ਉਨ੍ਹਾਂ ਦੇ ਇਸਤੇਮਾਲ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਪਟਾਕੇ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਦੀ ਸਰਕਾਰ ਨੇ ‘ਪਟਾਕੇ ਨਹੀਂ ਦੀਵੇ ਜਗਾਓ’ ਮੁਹਿੰਮ ਵੀ ਸ਼ੁਰੂ ਕੀਤੀ ਸੀ। ਪਟਾਕਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਆਈ.ਪੀ.ਸੀ. ਦੀਆਂ ਧਾਰਾਵਾਂ ਅਤੇ ਵਿਸਫ਼ੋਟਕ ਐਕਟ ਦੇ ਅਧੀਨ ਕਾਰਵਾਈ ਕੀਤੀ ਗਈ ਸੀ।

LEAVE A REPLY

Please enter your comment!
Please enter your name here