ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦਿਹਾਂਤ ਹੋ ਗਿਆ ਹੈ।
ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ- ”ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਜੀ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ।
ਉਨ੍ਹਾਂ ਦੇ ਵਿਛੋੜੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”