ਲੀਵਰ ਨੂੰ ਸਿਹਤਮੰਦ ਰੱਖਣ ਲਈ ਲਸਣ ਸਮੇਤ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ

0
7377

ਸਾਡਾ ਸਰੀਰ ਦੇ ਹਰੇਕ ਅੰਗ ਦਾ ਆਪਣਾ ਮਹੱਤਵ ਹੁੰਦਾ ਹੈ। ਸਰੀਰ ਵਿੱਚ ਕਈ ਅੰਗ ਅਜਿਹੇ ਵੀ ਹਨ, ਜਿਨ੍ਹਾਂ ਦੇ ਖ਼ਰਾਬ ਹੋਣ ’ਤੇ ਜ਼ਿੰਦਗੀ ਖ਼ਤਰੇ ਵਿੱਚ ਪੈ ਸਕਦੀ ਹੈ। ਉਨ੍ਹਾਂ ਮਹੱਤਵਪੂਰਨ ਅੰਗਾਂ ਵਿੱਚ ਲੀਵਰ ਵੀ ਸ਼ਾਮਲ ਹੈ। ਭੋਜਨ ਨੂੰ ਹਜ਼ਮ ਕਰਨ ਤੋਂ ਲੈ ਕੇ ਜ਼ਹਿਰੀਲੇ ਪਦਾਰਥਾਂ ਨੂੰ ਫਿਲਟਰ ਕਰਨ ਤੱਕ ਦਾ ਕੰਮ ਲੀਵਰ ਕਰਦਾ ਹੈ। ਵਧਦੇ ਪ੍ਰਦੂਸ਼ਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਲੀਵਰ ‘ਚ ਸੋਜ ਅਤੇ ਇਨਫੈਕਸ਼ਨ ਹੋਣਾ ਆਮ ਗੱਲ ਹੈ। ਜੇਕਰ ਤੁਸੀਂ ਲੀਵਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਉਕਤ ਚੀਜ਼ਾਂ ਦਾ ਸੇਵਨ ਜ਼ਰੂਰ ਕਰੋ…

ਲਸਣ
ਲਸਣ ਵਿੱਚ ਐਂਟੀਆਕਸੀਡੈਂਟ ਅਤੇ ਐਂਟੀਬਾਇਓਟਿਕ ਗੁਣ ਹੁੰਦੇ ਹਨ, ਜੋ ਲੀਵਰ ਨੂੰ ਸਾਫ਼ ਅਤੇ ਮਜ਼ਬੂਤ ​​ਬਣਾਉਂਦਾ ਹੈ। ਲੀਵਰ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਹਰ ਰੋਜ਼ ਸਵੇਰੇ ਕੱਚੇ ਲਸਣ ਦੀ 1 ਕਲੀ ਖਾ ਸਕਦੇ ਹੋ ਜਾਂ ਫਿਰ ਲਸਣ ਨੂੰ ਸਬਜ਼ੀ ਦੇ ਤੌਰ ‘ਤੇ ਵਰਤ ਸਕਦੇ ਹੋ।

ਗ੍ਰੀਨ-ਟੀ
ਜਿਹੜੇ ਲੋਕ ਗ੍ਰੀਨ-ਟੀ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਲੀਵਰ ਦਾ ਕੈਂਸਰ, ਸਟੀਟੋਸਿਸ, ਸਿਰੋਸਿਸ ਅਤੇ ਹੈਪੇਟਾਈਟਸ ਵਰਗੀਆਂ ਸਮੱਸਿਆਵਾਂ ਘੱਟ ਹੁੰਦੀਆਂ ਹਨ। ਗ੍ਰੀਨ-ਟੀ ਦਾ ਜ਼ਿਆਦਾ ਸੇਵਨ ਵੀ ਕਰਨਾ ਚਾਹੀਦਾ ਹੈ।

ਕੌਫ਼ੀ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਕੌਫੀ ਪੀਣ ਦੇ ਸ਼ੌਕੀਨ ਹੁੰਦੇ ਹਨ। ਕੌਫ਼ੀ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਕੌਫੀ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਲੀਵਰ ਦੀ ਸੋਜ ਨੂੰ ਘੱਟ ਕਰਦੇ ਹਨ। ਦਿਨ ਵਿੱਚ ਦੋ ਵਾਰ ਕੌਫੀ ਜ਼ਰੂਰ ਪੀਓ।

ਹਲਦੀ
ਹਲਦੀ ਜਿਗਰ ਨੂੰ ਡੀਟੌਕਸਫਾਈ ਕਰਦੀ ਹੈ। ਇਹ ਸਰੀਰ ਵਿੱਚ ਭੋਜਨ ਨੂੰ ਪਚਾਉਣ ਦੀ ਸ਼ਕਤੀ ਨੂੰ ਵਧਾਉਂਦੀ ਹੈ। ਇਹ ਅੰਗਾਂ ਨੂੰ ਸਾਫ਼ ਅਤੇ ਸਿਹਤਮੰਦ ਰੱਖਣ ਵਿੱਚ ਮਦਦ ਕਰਦੀ ਹੈ। ਇਹ ਸੋਜ, ਤਣਾਅ ਨੂੰ ਘੱਟ ਕਰਨ, ਲੀਵਰ ਦੀਆਂ ਬੀਮਾਰੀਆਂ ਅਤੇ ਸੱਟਾਂ ਤੋਂ ਬਚਾਉਣ ਦਾ ਕੰਮ ਕਰਦੀ ਹੈ।

ਚੁਕੰਦਰ
ਚੁਕੰਦਰ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਤਣਾਅ ਨੂੰ ਘੱਟ ਕਰਦੇ ਹਨ। ਚੁਕੰਦਰ ਦਾ ਜੂਸ ਪੀਣ ਨਾਲ ਲੀਵਰ ਸਿਹਤਮੰਦ ਰਹਿੰਦਾ ਹੈ। ਇਸ ਜੂਸ ਦਾ ਸੇਵਨ ਕਰਨ ਨਾਲ ਲੀਵਰ ’ਚ ਚਰਬੀ ਜਮ੍ਹਾ ਨਹੀਂ ਹੁੰਦੀ ਅਤੇ ਲੀਵਰ ਸਹੀ ਤਰੀਕੇ ਨਾਲ ਕੰਮ ਕਰਦਾ ਹੈ।

LEAVE A REPLY

Please enter your comment!
Please enter your name here