Home News National ਲਖਨਊ ‘ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ, ਉਸਾਰੀ ਅਧੀਨ ਕੰਧ ਡਿੱਗਣ ਨਾਲ 9 ਲੋਕਾਂ ਦੀ ਹੋਈ ਮੌਤ

ਲਖਨਊ ‘ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ, ਉਸਾਰੀ ਅਧੀਨ ਕੰਧ ਡਿੱਗਣ ਨਾਲ 9 ਲੋਕਾਂ ਦੀ ਹੋਈ ਮੌਤ

0
ਲਖਨਊ ‘ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ, ਉਸਾਰੀ ਅਧੀਨ ਕੰਧ ਡਿੱਗਣ ਨਾਲ 9 ਲੋਕਾਂ ਦੀ ਹੋਈ ਮੌਤ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਭਾਰੀ ਮੀਂਹ ਨੇ ਕਹਿਰ ਮਚਾਇਆ ਹੋਇਆ ਹੈ।ਮੀਂਹ ਕਾਰਨ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇੱਥੋਂ ਦੀ ਦਿਲਕੁਸ਼ਾ ਕਲੋਨੀ ‘ਚ ਉਸਾਰੀ ਅਧੀਨ ਕੰਧ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀਐਮ ਸੂਰਿਆਪਾਲ ਗੰਗਵਾਰ ਨੇ 9 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦਿਲਕੁਸ਼ਾ ਵਿੱਚ ਉਸਾਰੀ ਅਧੀਨ ਚਾਰਦੀਵਾਰੀ ਕੋਲ ਲੋਕ ਸੁੱਤੇ ਸਨ। ਰਾਤ 3.30 ਵਜੇ ਸੌਂਦੇ ਸਮੇਂ ਕੰਧ ਉਨ੍ਹਾਂ ਉੱਤੇ ਡਿੱਗ ਗਈ।

ਇਹ ਵੀ ਪੜ੍ਹੋ: ਯੂਪੀ ‘ਚ ਦੋ ਸਕੀਆਂ ਭੈਣਾਂ ਨਾਲ ਹੋਇਆ ਜ਼ਬਰ-ਜਨਾਹ, ਦਰੱਖਤ ‘ਤੇ ਲਟਕਦੀਆਂ ਮਿਲੀਆਂ ਦੋਵਾਂ ਦੀਆਂ…

ਇਸ ਹਾਦਸੇ ‘ਚ 9 ਲੋਕਾਂ ਦੀ ਜਾਨ ਚਲੀ ਗਈ ਹੈ। ਮਰਨ ਵਾਲਿਆਂ ਵਿਚ 18 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚੇ ਅਤੇ ਕੁਝ ਔਰਤਾਂ ਅਤੇ ਪੁਰਸ਼ ਸ਼ਾਮਲ ਹਨ। ਦੇਰ ਰਾਤ ਹੀ ਬਚਾਅ ਕਾਰਜ ਪੂਰਾ ਕਰ ਲਿਆ ਗਿਆ। ਦੋ ਲੋਕ ਗੰਭੀਰ ਜ਼ਖਮੀ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਦੋਂ ਆਰਮੀ ਕੈਂਟ ਨੇੜੇ ਹਾਦਸਾ ਵਾਪਰਿਆ ਤਾਂ ਫੌਜ ਦੇ ਜਵਾਨ ਵੀ ਬਚਾਅ ਲਈ ਮੌਕੇ ‘ਤੇ ਪਹੁੰਚ ਗਏ। ਸੀਐਮ ਯੋਗੀ ਨੇ ਹਾਦਸੇ ‘ਤੇ ਨਜ਼ਰ ਰੱਖੀ ਹੋਈ ਹੈ।

ਸੀਐਮ ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦਾ ਬਿਹਤਰ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

 

LEAVE A REPLY

Please enter your comment!
Please enter your name here