ਮੁਹਾਲੀ ‘ਚ ਨਿੱਜੀ ਯੂਨੀਵਰਸਿਟੀ ‘ਚ ਦੇਰ ਰਾਤ ਵਿਦਿਆਰਥਣਾਂ ਨੇ ਭਾਰੀ ਹੰਗਾਮਾ ਕੀਤਾ। ਜਾਣਕਾਰੀ ਅਨੁਸਾਰ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਵੀਡੀਓ ਬਣਾਈ ਗਈ। ਹੁਣ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਖਰੜ ਥਾਣੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਕੁੜੀ ਨੇ ਕਬੂਲ ਕੀਤਾ ਹੈ ਕਿ ਉਸ ਨੇ ਇਹ ਵੀਡੀਓ ਸ਼ਿਮਲਾ ਦੇ ਮੁੰਡੇ ਦੇ ਕਹਿਣ ਉਤੇ ਬਣਾਈਆਂ ਸਨ।
ਉਧਰ ਵਿਦਿਆਰਥੀਆਂ ਵਿਚ ਗੁੱਸੇ ਦੀ ਲਹਿਰ ਹੈ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਹੰਗਾਮੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਟਵੀਟ ਕਰਕੇ ਲਿਖਿਆ ਹੈ- ਮੈਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸੰਬੰਧਿਤ ਹੈ। ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਇਹ ਇਕ ਸਮਾਜ ਦੇ ਰੂਪ ਵਿਚ ਹੁਣ ਸਾਡੀ ਵੀ ਪ੍ਰੀਖਿਆ ਹੈ।
ਪਤਾ ਲੱਗਾ ਹੈ ਕਿ ਇਹ ਕੁੜੀ ਵੀਡੀਓ ਬਣਾ ਕੇ ਇਕ ਲੜਕੇ ਨੂੰ ਭੇਜਦੀ ਸੀ ਤੇ ਅੱਗੋਂ ਇਹ ਲੜਕਾ ਇਨ੍ਹਾਂ ਨੂੰ ਵਾਇਰਲ ਕਰ ਰਿਹਾ ਸੀ