ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ ਵਿਚ ਲੜਕੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਮੁਹਾਲੀ ਦੇ ਐਸ ਐਸ ਪੀ ਤੇ ਡੀ ਸੀ ਨੂੰ ਜਾਰੀ ਕੀਤੇ ਹਨ।
ਉਹਨਾਂ ਖੁਦ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਨਸਾਫ ਦਾ ਭਰੋਸਾ ਦੁਆਉਂਦੇ ਹਨ। ਉਹਨਾਂ ਕਿਹਾ ਕਿ ਮਾਮਲੇ ਦੇ ਕਿਸੇ ਵੀ ਦੋਸ਼ੀ ਨੁੰ ਬਖਸ਼ਿਆ ਨਹੀਂ ਜਾਵੇਗਾ।
2/2 ਯੂਨੀਵਰਸਿਟੀ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਾ ਹਾਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
— Gurmeet Singh Meet Hayer (@meet_hayer) September 18, 2022
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।