ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ

0
290

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਇਸ ਇਜਲਾਸ ਵਿਚ ਪੰਜਾਬ ਸਰਕਾਰ ਵਲੋਂ ਭਰੋਸਗੀ ਮਤਾ ਲਿਆਂਦਾ ਜਾਵੇਗਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਇਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਇਜਲਾਸ ਭਾਜਪਾ ਦੇ ਆਪ੍ਰੇਸ਼ਨ ਲੋਟਸ ਦਾ ਖ਼ਿਲਾਫ ਸੱਦਿਆ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਭਰੋਸਗੀ ਮਤਾ ਲੈ ਕੇ ਆਵੇਗੀ ਅਤੇ ਦੱਸ ਦਵੇਗੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਸਰਕਾਰ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ‘ਚ CAA ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੱਜ ਹੋਵੇਗੀ ਸੁਣਵਾਈ

ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਭਾਜਪਾ ਵਲੋਂ ਆਪ੍ਰੇਸ਼ਨ ਲੋਟਸ ਦੇ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ। ਵਿਧਾਇਕਾਂ ਨੂੰ ਪੈਸਿਆਂ ਅਤੇ ਅਹੁਦਿਆਂ ਦਾ ਲਾਲਚ ਦਿੱਤਾ ਗਿਆ। ਮਾਨ ਨੇ ਕਿਹਾ ਕਿ ਚੋਣਾਂ ਦੌਰਾਨ ਵਿਰੋਧੀਆਂ ਕੋਲ ਬਹੁਤ ਪੈਸਾ ਸੀ, ਜਿਸ ਰਾਹੀਂ ਲੋਕਾਂ ਨੂੰ ਵੱਡੇ ਲਾਲਚ ਦਿੱਤੇ ਗਏ ਪਰ ਲੋਕਾਂ ਨੇ ਪੈਸੇ ਨੂੰ ਲੱਤ ਮਾਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਕੀਤਾ ਹੈ, ‘ਆਪ’ ਸਰਕਾਰ ਉਸ ਵਿਸ਼ਵਾਸ ਨੂੰ ਕਾਇਮ ਰੱਖੇਗੀ। ਇਸ ਵਿਸ਼ਵਾਸ ਨੂੰ ਕਾਨੂੰਨੀ ਤੌਰ ’ਤੇ ਦਿਖਾਉਣ ਲਈ ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਵਿਚ ਦਿਖਾਵਾਂਗੇ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਿੰਨੇ ਗੰਭੀਰ ਹਨ।

LEAVE A REPLY

Please enter your comment!
Please enter your name here