ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ਦੇ ਬਾਹਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਨਾਗੌਰ ਪੁਲਿਸ ਦੇ ਸਾਹਮਣੇ ਹੀ ਸ਼ੂਟਰਾਂ ਨੇ ਕੋਰਟ ਕੰਪਲੈਕਸ ਦੇ ਬਾਹਰ ਗੋਲੀ ਮਾਰ ਦਿੱਤੀ, ਜਿਸ ਕਾਰਨ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਸੰਦੀਪ ਨਾਗੌਰ ਦੀ ਜੇਲ੍ਹ ‘ਚ ਬੰਦ ਸੀ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਹਫੜਾ-ਦਫੜੀ ਮਚ ਗਈ।
ਇਹ ਵੀ ਪੜ੍ਹੋ: ਮਨੀਸ਼ਾ ਗੁਲਾਟੀ ‘ਤੇ ਕਿਉਂ ਭੜਕੇ ਸਵਾਤੀ ਮਾਲੀਵਾਲ , ਜਾਣੋ ਪੂਰਾ ਮਾਮਲਾ
ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਸੰਦੀਪ ਨੂੰ ਕਿਸੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕਰਨ ਲਈ ਲੈ ਕੇ ਆਈ ਸੀ। ਇਸ ਦੌਰਾਨ ਕਾਲੇ ਰੰਗ ਦੀ ਸਕਾਰਪੀਓ ‘ਚ ਸਵਾਰ ਸ਼ੂਟਰ ਨੇ ਤੁਰੰਤ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਕਤਲ ਕਰਨ ਵਾਲੇ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਸਨ। ਘਟਨਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਨਾਗੌਰ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ। ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ।
ਤੁਹਾਨੂੰ ਦੱਸ ਦੇਈਏ ਕਿ ਸੰਦੀਪ ਹਰਿਆਣਾ ਦਾ ਬਦਨਾਮ ਗੈਂਗਸਟਰ ਤੇ ਸੁਪਾਰੀ ਕਿਲਰ ਸੀ। ਉਹ ਸੇਠੀ ਗੈਂਗ ਨਾਲ ਜੁੜਿਆ ਹੋਇਆ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਉਹ ਸ਼ਰਾਬ ਦੀ ਤਸਕਰੀ ਦੇ ਨਾਲ-ਨਾਲ ਸੁਪਾਰੀ ਕਿਲਿੰਗ ਦਾ ਕੰਮ ਵੀ ਕਰਦਾ ਸੀ। ਨਾਗੌਰ ‘ਚ ਵੀ ਇਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਭੀਲਵਾੜਾ ‘ਚ ਦੋ ਕਾਂਸਟੇਬਲਾਂ ਦਾ ਕਤਲ ਕਰਨ ਵਾਲੇ ਤਸਕਰ ਰਾਜੂ ਫੌਜੀ ਅਤੇ ਗੈਂਗਸਟਰ ਸੰਦੀਪ ਬਿਸ਼ਨੋਈ ਖਾਸ ਦੋਸਤ ਸਨ। ਸੰਦੀਪ ਨੇ ਹੀ ਰਾਜੂ ਫੌਜੀ ਨੂੰ ਪੁਲਿਸ ਵਾਲਿਆਂ ਨੂੰ ਮਾਰਨ ਲਈ ਹਥਿਆਰ ਦਿੱਤੇ ਸਨ।