ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਰਾਜੂ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖ਼ਲ ਸਨ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 10 ਅਗਸਤ ਤੋਂ ਲਗਾਤਾਰ ਬੇਹੋਸ਼ ਪਏ ਰਾਜੂ ਸ਼੍ਰੀਵਾਸਤਵ ਨੂੰ ਇੱਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਇਸ ਨਾਲ ਡਾਕਟਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਲਈ ਵੀ ਚਿੰਤਾ ਵਧ ਰਹੀ ਸੀ ਪਰ ਅੱਜ ਖਬਰ ਸਾਹਮਣੇ ਆਈ ਹੈ ਕਿ 58 ਸਾਲ ਦੀ ਉਮਰ ‘ਚ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰ ਵਲੋਂ ਇਸਦੀ ਪੁਸ਼ਟੀ ਕੀਤੀ ਗਈ ਹੈ।